- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਈਐਸ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ’ਚ ਜਿੱਤੇ ਕਾਂਸੀ ਦੇ ਤਗਮੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਾਈਐੱਸ ਪਬਲਿਕ ਸਕੂਲ, ਜਿਸ ਨੂੰ ਭਾਰਤ ਦੇ ਚੋਟੀ ਦੇ 50 ਸਕੂਲਾਂ ’ਚ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ’ਚ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ, ਦ੍ਰਿੜ੍ਹ ਇਰਾਦੇ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪਟਿਆਲਾ ਅਤੇ ਫਰੀਦਕੋਟ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸੱਤਵੀਂ ਜਮਾਤ ਦੇ ਵਿਦਿਆਰਥੀ ਹੈਵਨਜੋਤ ਸਿੰਘ ਨੇ ਅੰਡਰ-14 ਵਰਗ ਦੇ 46-48 ਕਿਲੋਗ੍ਰਾਮ ਭਾਰ ਵਰਗ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂਰ ਕੌਰ ਨੇ ਅੰਡਰ-19 ਵਰਗ ਦੇ 70-75 ਕਿਲੋਗ੍ਰਾਮ ਭਾਰ ਵਰਗ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਨੂੰ ਮਾਣ ਦਿਵਾਇਆ। ਵਿਦਿਆਰਥੀਆਂ ਨੂੰ ਬਾਕਸਿੰਗ ਕੋਚ ਤੇਜਿੰਦਰ ਸਿੰਘ ਵੱਲੋਂ ਸਿਖਲਾਈ ਦਿੱਤੀ ਗਈ। ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਯੋਗ ਮਾਰਗਦਰਸ਼ਨ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਤਗਮਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ, ‘ਵਾਈਐਸ ਪਬਲਿਕ ਸਕੂਲ ’ਚ ਸਾਡਾ ਵਿਸ਼ਵਾਸ ਹੈ ਕਿ ਹਰੇਕ ਵਿਦਿਆਰਥੀ ਦੀ ਪ੍ਰਤਿਭਾ ਨੂੰ ਹਰ ਖੇਤਰ ’ਚ ਨਿਖਾਰਿਆ ਜਾਣਾ ਚਾਹੀਦਾ ਹੈ।