ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ : ਗੁਪਤਾ ਅਕਾਲੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਦਿਆਂਗੇ- ਗੁਪਤਾ
Publish Date: Wed, 18 Nov 2026 05:29 PM (IST)
Updated Date: Wed, 18 Nov 2026 05:30 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਸਬਾ ਮਹਿਲ ਕਲਾਂ ਵਿਖੇ ਵਪਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ. ਵਿੰਗ ਦੇ ਸੰਯੁਕਤ ਸਕੱਤਰ ਅਤੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕੀਤੀ। ਇਸ ਮੌਕੇ ਮੋਹਿਤ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਵਪਾਰੀ ਇੰਸਪੈਕਟਰ ਰਾਜ, ਜੀਐੱਸਟੀ ਛਾਪਿਆਂ, ਸਰਕਾਰੀ ਦਖ਼ਲਅੰਦਾਜ਼ੀ ਅਤੇ ਬੇਲੋੜੀ ਖੱਜਲ-ਖੁਆਰੀ ਕਾਰਨ ਪ੍ਰੇਸ਼ਾਨ ਹਨ। ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਨੂੰ ਡਰਾਉਣ ਅਤੇ ਪ੍ਰੇਸ਼ਾਨ ਕਰਨ ਦੀ ਬਜਾਏ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਾਲ 2027 ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਪੂਰੀ ਤਰ੍ਹਾਂ ਮੁਕਤੀ ਦਿਵਾਉਣ ਲਈ ਨੀਤੀ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਹਰੇਕ ਜੀਐੱਸਟੀ ਨੰਬਰ ਧਾਰਕ ਵਪਾਰੀ ਨੂੰ 10 ਲੱਖ ਰੁਪਏ ਦਾ ਅੱਗ ਤੋਂ ਬੀਮਾ, ਉਸ ਦੇ ਪਰਿਵਾਰ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਅਤੇ ਵਪਾਰੀ ਲਈ 25 ਲੱਖ ਰੁਪਏ ਦਾ ਜੀਵਨ ਬੀਮਾ ਦੇਣ ਦੀ ਯੋਜਨਾ ਲਾਗੂ ਕੀਤੀ ਜਾਵੇਗੀ। ਮੋਹਿਤ ਗੁਪਤਾ ਨੇ ਕਿਹਾ ਕਿ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐੱਨਕੇ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ’ਚ ਮੀਟਿੰਗਾਂ ਕਰਕੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਇਕੱਠੇ ਕੀਤੇ ਜਾ ਰਹੇ ਹਨ, ਤਾਂ ਜੋ ਉਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਸੈਲਰ ਮਾਲਕਾਂ ਅਤੇ ਚੌਲ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਪਾਰਟੀ ਦੀ ਸੂਬਾਈ ਲੀਡਰਸ਼ਿਪ ਕੋਲ ਗੰਭੀਰਤਾ ਨਾਲ ਉਠਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਮਹਿਲ ਕਲਾਂ ਹਲਕੇ ਦੇ ਵਪਾਰੀਆਂ, ਦੁਕਾਨਦਾਰਾਂ, ਆੜ੍ਹਤੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਸੂਬਾਈ ਲੀਡਰਸ਼ਿਪ ਕੋਲ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਇਸ ਮੌਕੇ ਬੀਬੀ ਬੇਅੰਤ ਕੌਰ ਖਹਿਰਾ, ਯੂਥ ਆਗੂ ਬਲਦੇਵ ਸਿੰਘ ਗਾਗੇਵਾਲ,ਬੀਸੀ ਵਿੰਗ ਦੇ ਆਗੂ ਕੁਲਵੰਤ ਸਿੰਘ ਜਗਦੇ ਕੁਰੜ, ਸੰਦੀਪ ਕੁਮਾਰ ਰਿੰਕੂ, ਸੁਖਵਿੰਦਰ ਸਿੰਘ ਸੁੱਖਾ, ਜਥੇਦਾਰ ਬਚਿੱਤਰ ਸਿੰਘ ਰਾਏਸਰ,ਜਥੇਦਾਰ ਗੁਰਦੀਪ ਸਿੰਘ ਛਾਪਾ, ਲਛਮਣ ਸਿੰਘ ਮੂੰਮ, ਡਾ ਸੁਖਵਿੰਦਰ ਸਿੰਘ ਨਿਹਾਲੂਵਾਲ, ਹਰਜਿੰਦਰ ਸਿੰਘ ਮਾਂਗੇਵਾਲ, ਕੁਲਵਿੰਦਰ ਸਿੰਘ ਮਾਂਗੇਵਾਲ,ਬਲਜਿੰਦਰ ਸਿੰਘ ਬਿੱਟੂ ਧਨੇਰ, ਆੜ੍ਹਤੀ ਲੱਭੂ ਰਾਮ ਚੀਮਾਂ, ਵਿਜੇ ਕੁਮਾਰ ਬਾਂਸਲ, ਦਲਵੀਰ ਸਿੰਘ ਗੋਲਡੀ ਵਜੀਦਕੇ, ਜਗਦੇਵ ਸਿੰਘ ਸੰਧੂ ਗਹਿਲ, ਨਿਸ਼ਾਨ ਸਿੰਘ ਗਹਿਲ, ਡਾ. ਮਿੱਠੂ ਮੁਹੰਮਦ, ਦਾਰਾ ਸਿੰਘ ਮਨਾਲ, ਹਰਜਿੰਦਰ ਕੌਰ ਧਾਰਨੀ, ਗੁਰਮੇਲ ਸਿੰਘ ਦੀਵਾਨਾ, ਗੁਰਦੀਪ ਸਿੰਘ ਟਿਵਾਣਾ, ਹਰਨੇਕ ਸਿੰਘ ਪੰਡੋਰੀ, ਜਥੇਦਾਰ ਕੌਰ ਸਿੰਘ ਰਾਣੂ ਆਦਿ ਹਾਜ਼ਰ ਸਨ।