- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ 2027, ਦੂਜਾ ਪੜਾਅ: ਪ੍ਰਮੁੱਖ ਜਨਗਣਨਾ ਅਫ਼ਸਰ ਵਲੋਂ ਚਾਰਜ ਅਫ਼ਸਰਾਂ, ਫੀਲਡ ਟ੍ਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜਨਗਨਣਾ 2027 ਦੇ ਦੂਜੇ ਪੜਾਅ ਆਬਾਦੀ ਦੀ ਗਿਣਤੀ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ, ਬਰਨਾਲਾ ਅਭਿਜੀਤ ਕਪਲਿਸ਼ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਚਾਰਜ ਅਫ਼ਸਰਾਂ, ਫੀਲਡ ਟ੍ਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਚੱਲ ਰਹੀ ਸਵੈ ਗਣਨਾ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਾਰੇ ਚਾਰਜ ਅਫ਼ਸਰਾਂ, ਫੀਲਡ ਟ੍ਰੇਨਰਾਂ ਤੇ ਸੁਪਰਵਾਈਜ਼ਰਾਂ ਨੂੰ ਆਪਣੇ ਆਪਣੇ ਖੇਤਰ ਵਿਚ ਜਾ ਕੇ ਲੋਕਾਂ ਨੂੰ ਸਵੈ ਗਣਨਾ ਬਾਰੇ ਜਾਗਰੂਕ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਅਤੇ ਮੁਕੰਮਲ ਅੰਕੜੇ ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨ ਦਾ ਮੁੱਖ ਆਧਾਰ ਹੁੰਦੇ ਹਨ ਅਤੇ ਇਹ ਰਾਸ਼ਟਰੀ ਗਤੀਵਿਧੀ ਬੜੀ ਅਹਿਮ ਹੈ। ਇਸ ਵਿਚ ਹਰ ਨਾਗਰਿਕ ਪੂਰਾ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਦਾ ਹੈ। 16 ਨਵੰਬਰ ਤੋਂ 30 ਨਵੰਬਰ 2026 ਤੱਕ ਲੋਕ ਸਵੈ-ਗਣਨਾ ਤਹਿਤ ਪੋਰਟਲ ’ਤੇ ਆਪਣੀ ਜਾਣਕਾਰੀ ਸਕਦੇ ਹਨ ਜੋ ਕਿ ਬੜੀ ਆਸਾਨ ਪ੍ਰਕਿਰਿਆ ਹੈ।