ਮੀਰੀ-ਪੀਰੀ ਖਾਲਸਾ ਕਾਲਜ ਭਦੌੜ ਦਾ ਬੀਏ ਦਾ ਨਤੀਜਾ ਰਿਹਾ ਸ਼ਾਨਦਾਰ
ਅਪਡੇਟ ਫਾਈਲ ਨੰਬਰ 2
Publish Date: Fri, 03 Apr 2026 04:04 PM (IST)
Updated Date: Sat, 04 Apr 2026 04:02 AM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਮੀਰੀ-ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਿਹਾ ਹੈ। ਇਹ ਕਾਲਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਆਲ ਇੰਡੀਆ ਕਾਊਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਹੈ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਵਿੱਦਿਆ ਸਕੱਤਰ ਇੰਜੀ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਵਿੱਦਿਆ ਦੇ ਖੇਤਰ ’ਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਏ ਭਾਗ ਪਹਿਲਾ ਦੇ ਸਮੈਸਟਰ ਦੂਜੇ ਦਾ ਨਤੀਜਾ ਐਲਾਨਿਆ ਗਿਆ। ਕਲਾਸ ਇੰਚਾਰਜ ਪ੍ਰੋ. ਸਿਮਰਜੀਤ ਕੌਰ ਤੇ ਪ੍ਰੋ. ਰਾਜਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ’ਚ ਵਿਦਿਆਰਥਣ ਸ਼ਰਨਜੀਤ ਕੌਰ ਨੇ ਸੀਜੀਪੀਏ 8.60 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਸਮੀਨ ਕੌਰ ਨੇ ਸੀਜੀਪੀਏ 8.50 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਤੇ ਵਿਦਿਆਰਥਣ ਸੰਦੀਪ ਕੌਰ ਨੇ ਸੀਜੀਪੀਏ 8.40 ਅੰਕ ਪ੍ਰਾਪਤ ਕਰਕੇ, ਤੀਸਰਾ ਸਥਾਨ ਹਾਸਲ ਕਰਦਿਆਂ ਸੰਸਥਾ ਦਾ ਨਾਮ ਰੋਸ਼ਨ ਕੀਤਾ। ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਸ ਨਤੀਜੇ ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਕੇ ਵਧੀਆ ਮੁਕਾਮ ’ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਸਿਮਰਜੀਤ ਕੌਰ, ਪ੍ਰੋ. ਰਾਜਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।