ਦਰਸ਼ਨ ਸਿੰਘ ਚੌਹਾਨ, ਸੁਨਾਮ

ਕਾਂਗਰਸ ਦੀ ਹਲਕਾ ਇੰਚਾਰਜ਼ ਦਾਮਨ ਬਾਜਵਾ ਵੱਲੋਂ ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਯਤਨਾਂ ਸਦਕਾ ਸੁਨਾਮ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਖੇੜੀ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿੱਚ ਪੰਜ ਨਵੇਂ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ। ਦਾਮਨ ਬਾਜਵਾ ਨੇ ਦੱਸਿਆ ਕਿ ਉਕਤ ਕਮਰਿਆਂ ਦੇ ਨਿਰਮਾਣ ਉਪਰ 30 ਲੱਖ 4 ਹਜ਼ਾਰ ਦੀ ਲਾਗਤ ਆਈ ਹੈ। ਇਸ ਮੌਕੇ ਦਾਮਨ ਬਾਜਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਜ਼ਿਆਦਾ ਅਤੇ ਕਮਰਿਆਂ ਦੀ ਘਾਟ ਹੋਣ ਕਾਰਨ ਅਧਿਆਪਕਾਂ ਨੂੰ ਪੜ੍ਹਾਉਣ ਵਿੱਚ ਦਿੱਕਤ ਆਉਂਦੀ ਸੀ ਤੇ ਵਿਦਿਆਰਥੀ ਫਰਸ਼ 'ਤੇ ਬੈਠਣ ਲਈ ਮਜ਼ਬੂਰ ਸਨ। ਉਨਾਂ੍ਹ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਵਿੱਚ 5 ਕਮਰਿਆਂ ਦੀ ਉਸਾਰੀ 30 ਲੱਖ 4 ਹਜ਼ਾਰ ਦੀ ਲਾਗਤ ਨਾਲ ਕਰਵਾਈ ਗਈ। ਉਨਾਂ੍ਹ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਰਾਜ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ। ਉਨਾਂ੍ਹ ਕਿਹਾ ਕਿ ਸੂਬੇ ਦੇ ਸਿੱਖਿਆ ਮੰਤਰੀ ਰਹੇ ਵਿਜੈਇੰਦਰ ਸਿੰਗਲਾ ਦੀ ਉਸਾਰੂ ਸੋਚ ਸਦਕਾ ਸੂਬਾ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਰਿਹਾ ਹੈ। ਇਸ ਮੌਕੇ ਸਕੂਲ ਪਿੰ੍ਸੀਪਲ ਸਪਰਨ ਕੁਮਾਰ ਸਿੰਗਲਾ, ਸੰਦੀਪ ਕੌਰ ਚੇਅਰਮੈਨ ਸਕੂਲ ਪਿੰਡ ਖੇੜੀ, ਅਵਤਾਰ ਸਿੰਘ ਸਰਪੰਚ, ਮੈਂਬਰ ਸਮੂਹ ਨਗਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰਿ ਸਨ।