ਦਾਮਨ ਬਾਜਵਾ ਨੇ ਅੰਡਰਬਰਿਜ ਦੇ ਟੁੱਟੇ ਸ਼ੈੱਡ ਦਾ ਲਿਆ ਜਾਇਜ਼ਾ
ਦਾਮਨ ਬਾਜਵਾ ਨੇ ਅੰਡਰ ਬਰਿਜ ਦੇ ਟੁੱਟੇ ਸ਼ੈੱਡ ਦਾ ਲਿਆ ਜਾਇਜ਼ਾ
Publish Date: Wed, 21 Jan 2026 05:49 PM (IST)
Updated Date: Wed, 21 Jan 2026 05:51 PM (IST)

- ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਦਿੱਤਾ ਭਰੋਸਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਨੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਪੁਰਾਣੇ ਅੰਡਰਬ੍ਰਿਜ ’ਤੇ ਬਣੇ ਸ਼ੈੱਡ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੁਰਾਣੇ ਅੰਡਰਬ੍ਰਿਜ ’ਤੇ ਬਣੇ ਸ਼ੈੱਡ ਦੇ ਖਰਾਬ ਹੋ ਜਾਣ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਦਾਮਨ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਕੁੱਝ ਹੀ ਦਿਨਾਂ ਦੇ ਅੰਦਰ-ਅੰਦਰ ਇਸ ਸ਼ੈੱਡ ਦੇ ਹੋਏ ਨੁਕਸਾਨ ਦੀ ਮੁਰੰਮਤ ਕਰਵਾਕੇ ਇਸ ਨੂੰ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਨੇੜਲੇ ਰੇਲਵੇ ਫਾਟਕਾਂ ’ਤੇ ਬਣ ਰਹੇ ਨਵੇਂ ਅੰਡਰਬਰਿਜ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਇਸ ਦੇ ਤਿਆਰ ਹੋਣ ਨਾਲ ਸੁਨਾਮ ਸ਼ਹਿਰ ਦੇ ਵਸਿੰਦਿਆਂ ਤੋਂ ਇਲਾਵਾ ਹੋਰਨਾਂ ਰਾਹਗੀਰਾਂ ਨੂੰ ਆਉਣਾ-ਜਾਣਾ ਸੁਖਾਲ਼ਾ ਹੋ ਜਾਵੇਗਾ। ਉਨ੍ਹਾਂ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੀ ਹੈ ਅਤੇ ਉਸ ਦੇ ਹੱਲ ਲਈ ਬੇਹੱਦ ਸੰਜੀਦਾ ਹੈ। ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਸਾਬਕਾ ਕੌਂਸਲਰ ਮੋਨਿਕਾ ਗੋਇਲ, ਮਾਲਵਿੰਦਰ ਸਿੰਘ ਗੋਲਡੀ, ਸਤੀਸ਼ ਕੁਮਾਰ ਆਦਿ ਹਾਜ਼ਰ ਸਨ।