ਕੱਚੇ ਕਾਮਿਆਂ ਨੇ ਮੁੱਖ ਮੰਤਰੀ ਤੇ ਪਾਵਰਕਾਮ ਚੇਅਰਮੈਨ ਦੀ ਅਰਥੀ ਫੂਕੀ ਕੱਚੇ ਕਾਮਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਵਰਕਾਮ ਚੇਅਰਮੈਨ ਦੀ ਅਰਥੀ ਫੂਕੀ
Publish Date: Wed, 09 Sep 2026 03:57 PM (IST)
Updated Date: Thu, 10 Sep 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪਾਵਰਕਾਮ ਐਡ ਟ੍ਰਾਸਕੋ ਤਾਲਮੇਲ ਕਮੇਟੀ ਪੰਜਾਬ ਵੱਲੋ ਸਟੋਰ ’ਚ ਕੰਮ ਕਰਦੇ ਕੱਚੇ ਕਾਮਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਵਰਕਾਮ ਚੇਅਰਮੈਨ ਦੀ ਅਰਥੀ ਫੂਕਣ ਉਪਰੰਤ ਗੇਟ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਸਵਿੰਦਰ ਸਿੰਘ ਪ੍ਰਧਾਨ ਸਟੋਰ ਆਊਟ ਸੋਰਸਿੰਗ ਵਰਕਰ ਯੂਨੀਅਨ ਪਾਵਰਕਾਮ ਪੰਜਾਬ ਨੇ ਕਿਹਾ ਕਿ ਪਿਛਲੇ ਸਮੇਂ 13 ਅਗਸਤ ਨੂੰ ਪਾਵਰਕਾਮ ਦੇ ਚੇਅਰਮੈਨ ਬਸੰਤ ਗਰਗ ਨਾਲ ਮੀਟਿੰਗ ’ਚ ਫੈਸਲਾ ਹੋਇਆ ਸੀ, ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੂੰ 10 ਦਿਨਾਂ ਦੇ ਅੰਦਰ ਅੰਦਰ ਨੋਟੀਫ਼ਿਕੇਸ਼ਨ ਜਾਰੀ ਕਰਕੇ ਮਹਿਕਮੇ ’ਚ ਬਾਕੀ ਕੈਟਾਗਰੀਆਂ ਵਾਂਗ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ ਪਰ ਅੱਜ ਪੰਚੀ ਦਿਨ ਬੀਤ ਜਾਣ ਦੇ ਬਾਵਜੂਦ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਕਾਮਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਜਰਨਲ ਸਕੱਤਰ ਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਪਾਵਰਕਾਮ ਦਾ ਚੇਅਰਮੈਨ ਜਥੇਬੰਦੀ ਨਾਲ ਵਾਅਦਾ ਕਰਕੇ ਹੁਣ ਟਾਲਮਟੋਲ ਦੀ ਨੀਤੀ ਲਾਗੂ ਕਰ ਰਿਹਾ ਹੈ , ਜਿਸ ਕਾਰਨ ਅੱਜ ਸਮੁੱਚੇ ਪੰਜਾਬ ਦੇ ਸਟੋਰਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਵਰਕਾਮ ਦੇ ਚੇਅਰਮੈਨ ਦੇ ਪੁਤਲੇ ਫੂਕੇ ਜਾ ਰਹੇ ਹਨ , ਸੰਧੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ’ਚ ਸਟੋਰਾਂ ’ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਕੀਤੇ ਵਾਅਦੇ ਅਨੁਸਾਰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਤਾਂ ਸਮੁੱਚੇ ਪੰਜਾਬ ਦੇ ਸਟੋਰਾਂ ’ਚ ਕੰਮ ਕਰਦੇ ਕਾਮਿਆਂ ਵੱਲੋ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕੰਮ ਜਾਮ ਕਰ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਚੇਅਰਮੈਨ ਦੀ ਹੋਵੇਗੀ। ਇਸ ਮੌਕੇ ਮੀਤ ਪ੍ਰਧਾਨ ਅਮਰ ਸਿੰਘ, ਸਹਾਇਕ ਸਕੱਤਰ ਜਗਸੀਰ ਸਿੰਘ ਨੇ ਵੀ ਪਾਵਰਕਾਮ ਮਨੈਜਮੈਟ ਨੂੰ ਖਿਲਾਫ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ । ਅੰਤ ’ਚ ਪੰਜਾਬ ਸਰਕਾਰ ਤੇ ਪਾਵਰਕਾਮ ਮਨੈਜਮੈਟ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।