ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ’ਚ ਓਟ ਸੈਂਟਰ ਦਾ ਅਚਨਚੇਤ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ’ਚ ਓਟ ਸੈਂਟਰ ਦਾ ਅਚਨਚੇਤ ਨਿਰੀਖਣ
Publish Date: Fri, 27 Mar 2026 05:25 PM (IST)
Updated Date: Sat, 28 Mar 2026 04:06 AM (IST)
ਸਟਾਫ ਰਿਪੋਰਟਰ , ਪੰਜਾਬੀ ਜਾਗਰਣ, ਬਰਨਾਲਾ : ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਚਲ ਰਹੇ ਓਟ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉੁਨ੍ਹਾਂ ਨਾਲ ਮਦਨ ਲਾਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੀ ਮੌਜੂਦ ਸਨ। ਇਸ ਮੌਕੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਓਟ ਕਲੀਨਿਕ ’ਚ ਮੌਜੂਦ ਸਟਾਫ, ਕੈਦੀ ਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਤੇ ਓਟ ਕਲੀਨਿਕ ਵਿਖੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾ ਰਹੀ ਦਵਾਈ ਦੇ ਰਿਕਾਰਡ ਨੂੰ ਚੈੱਕ ਕੀਤਾ ਗਿਆ ਤੇ ਰਿਕਾਰਡ ’ਚ ਹੋਰ ਪਾਰਦਰਸ਼ਤਾ ਲਿਆਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਵਾਈ ਦੀ ਉਪਲਬਤਾ ਬਾਰੇ ਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਤਾਂ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸੰਤੁਸ਼ਟੀ ਜਾਹਿਰ ਕੀਤੀ ਗਈ। ਇਸ ਮੌਕੇ ਸ਼ਿਵਰਾਜ ਸਿੰਘ ਨੰਦਗੜ੍ਹ, ਜੇਲ੍ਹ ਸੁਪਰਡੈਂਟ, ਡਾਕਟਰ ਜਤਿਨ ਗਰਗ, ਕਾਂਉਸਲਰ ਸ਼੍ਰੀ ਸੰਦੀਪ ਸਿੰਘ ਅਤੇ ਫਾਰਮਾਸਿਸਟ ਰਮਨਦੀਪ ਸਿੰਘ ਵੀ ਮੌਜੂਦ ਸਨ।