ਸੈਲੂਨ ’ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਨਾਮਜ਼ਦ
ਸੈਲੂਨ 'ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sat, 28 Mar 2026 04:52 PM (IST)
Updated Date: Sun, 29 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਬੱਸ ਸਟੈਂਡ ਨਜ਼ਦੀਕ ਇਕ ਸੈਲੂਨ ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ-1 ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਸੁਦਾਗਰ ਸਿੰਘ ਨੇ ਦੱਸਿਆ ਕਿ ਮੁੱਦਈ ਗੋਰਾ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਢਿਲਵਾਂ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਬੀਤੇ ਦਿਨੀਂ ਪਿੰਡ ਉੱਗੋਕੇ ਦੀ ਇਕ ਲੜਕੀ ਆਪਣੀ ਮਾਤਾ ਨਾਲ ਸਕੂਟਰੀ ਤੇ ਜਾ ਰਹੀ ਸੀ ਜਦੋਂ ਸੇਵਾ ਕੇਂਦਰ ਨਜ਼ਦੀਕ ਪਹੁੰਚੀ ਤਾਂ ਇਕ ਸਕੂਟਰੀ ਸਵਾਰ ਵਿਅਕਤੀ ਨੇ ਮਾਂ ਧੀ ਦੀ ਸਕੂਟਰੀ ਵਿਚ ਫੇਟ ਮਾਰ ਦਿੱਤੀ ਤੇ ਸਕੂਟਰੀ ਦਾ ਨੁਕਸਾਨ ਹੋ ਗਿਆ। ਮੌਕੇ ਤੇ ਇਕ ਦੂਜੇ ਨਾਲ ਇਨ੍ਹਾਂ ਦੀ ਤਕਰਾਰ ਹੋ ਗਈ ਤੇ ਬਾਅਦ ਵਿਚ ਸੂਰਜ, ਰਵੀ ਵਾਸੀ ਬਰਨਾਲਾ, ਜਸ਼ਨ ਵਾਸੀ ਗੁੰਮਟੀ ਮਾਰੂ ਹਥਿਆਰਾਂ ਨਾਲ ਉਸ ਦੇ ਸੈਲੂਨ ਤੇ ਆਏ ਤੇ ਕੁੱਟਮਾਰ ਕਰਦਿਆਂ ਸੈਲੂਨ ਦੀ ਪੂਰੀ ਭੰਨ ਤੋੜ ਕੀਤੀ ਤੇ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਪੁਲਿਸ ਕਾਰਵਾਈ ਅਨੁਸਾਰ ਮੁਦੱਈ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।