ਨੌਜਵਾਨ ਵਰਗ ਲਈ ਚਾਨਣ ਮੁਨਾਰਾ ਹੈ ਮੀਰੀ-ਪੀਰੀ ਖਾਲਸਾ ਕਾਲਜ
ਨੌਜਵਾਨ ਵਰਗ ਲਈ ਚਾਨਣ ਮੁਨਾਰਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ
Publish Date: Sat, 27 Jun 2026 05:35 PM (IST)
Updated Date: Sun, 28 Jun 2026 04:02 AM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਨੌਜਵਾਨ ਵਰਗ ਲਈ ਚਾਨਣ ਮਨਾਰਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਅਣਥੱਕ ਯਤਨਾ ਸਦਕਾ ਸੰਸਥਾ ਬੁਲੰਦੀਆਂ ਨੂੰ ਛੋਹ ਰਹੀ ਹੈ। ਨੈਸ਼ਨਲ ਐਜੂ. ਟਰਸਟ ਆਫ ਇੰਡੀਆ ਵੱਲੋਂ ਸੰਸਥਾ ਨੂੰ ਅਤੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੂੰ ਬੈਸਟ ਪ੍ਰਿੰਸੀਪਲ ਅਵਾਰਡ ਅਤੇ ਪ੍ਰੋਫੈਸਰ ਡਾ. ਵੰਦਨਾ ਸੁਖੀਜਾ ਨੂੰ ਬੈਸਟ ਫੈਕਲਟੀ ਅਵਾਰਡ ਪ੍ਰਾਪਤ ਹੋ ਚੁੱਕਾ ਹੈ। ਇਸ ਮੌਕੇ ਸੰਸਥਾ ’ਚ 11ਵੀਂ, 12ਵੀਂ, (ਆਰਟਸ, ਕਮਰਸ) ਬੀ.ਏ., ਬੀ.ਸੀ.ਏ., ਬੀ. ਕਾਮ., ਐਮ.ਏ. (ਪੰਜਾਬੀ), ਪੀ.ਜੀ.ਡੀ.ਸੀ.ਏ., ਐਮ.ਐਸ ਸੀ. ਆਈ.ਟੀ. ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ’ਚ ਨਿਪੁੰਨ ਬਣਾਉਣ ਲਈ ਸੈਸ਼ਨ 2024-25 ਤੋਂ ਆਪਣੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਨਵੇਂ ਨਵੇਂ ਸਮਾਰਟ ਕਲਾਸ ਰੂਮ ਅਤਿ ਆਧੁਨਿਕ ਕੰਪਿਊਟਰ ਨਾਲ ਲੈਸ ਆਈਸੀਟੀ ਲੈਬ ਦਾ ਨਿਰਮਾਣ ਕੀਤਾ ਹੈ। ਜੋ ਕਿ ਸਕੱਤਰ ਵਿਦਿਆ ਇਜਨੀਅਰ ਸੁਖਮੰਦਰ ਸਿੰਘ ਜੀ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ। ਵਿਦਿਆਰਥੀਆਂ ਦੀ ਸਹੂਲਤ ਲਈ ਏਸੀ ਲਾਈਬਰੇਰੀ ਅਤੇ ਡਿਜੀਟਲ ਸਰੋਤਾਂ ’ਚ ਵਾਧਾ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੱਖਰਾ ਸੈਕਸ਼ਨ ਸਥਾਪਿਤ ਕੀਤਾ ਹੈ। ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਤੇ ਵੱਖ-ਵੱਖ ਕੰਪਨੀਆਂ ਖੇਤਰਾਂ ’ਚ ਰੁਜ਼ਗਾਰ ਨੂੰ ਮੱਦੇਨਜ਼ਰ ਰੱਖਦਿਆਂ ਸੰਸਥਾ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਅਤੇ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਪਰਸਨੈਲਿਟੀ ਡਿਵੈਲਪਮੈਂਟ ਪ੍ਰੋਗਰਾਮ ਕੈਰੀਅਰ ਗਾਈਡੈਂਸ ਪ੍ਰੋਗਰਾਮ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਕਰਵਾਏ ਮੈਗਾ ਪਲੇਸਮੈਂਟ ਡਰਾਈਵ ’ਚ ਸ਼ਮੂਲੀਅਤ ਕਰਵਾਕੇ ਤੇ ਇੰਡਸਟਰੀ ਵਿਜਟ ਰਾਹੀਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹਈਆ ਕਰਵਾਏ ਗਏ ਹਨ। ਮੈਗਾ ਪਲੇਸਮੈਂਟ ਡਰਾਈਵ ’ਚ ਸੰਸਥਾ ਦੇ ਨੌ ਵਿਦਿਆਰਥੀਆਂ ਨੇ ਵੱਖ-ਵੱਖ ਕੰਪਨੀਆਂ ’ਚ ਨੌਕਰੀ ਪ੍ਰਾਪਤ ਕੀਤੀ। ਸੰਸਥਾ ਦੇ ਵਿਦਿਆਰਥੀ ਸਿਕੰਦਰ ਸਿੰਘ ਨੇ ਕੁਸ਼ਤੀ ਮੁਕਾਬਲਿਆਂ ’ਚ ਜ਼ਿਲਾ ਪੱਧਰ ਤੋਂ ਲੈ ਕੇ ਨੈਸ਼ਨਲ ਪੱਧਰ ਤੱਕ ਦੀਆਂ ਪ੍ਰਾਪਤੀਆਂ ਕਰਕੇ ਬੀਐਸਐਫ ’ਚ ਨੌਕਰੀ ਪ੍ਰਾਪਤ ਕੀਤੀ। ਸੰਸਥਾ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇ ਨਾਲ ਨਾਲ ਹੁਨਰਮੰਦ ਬਣਾਉਣਾ ਹੈ ਤਾਂ ਜੋ ਵਿਦਿਆਰਥੀ ਵੱਖ ਵੱਖ ਖੇਤਰਾਂ ’ਚ ਵੱਡੇ ਮੁਕਾਮ ਹਾਸਲ ਕਰ ਸਕਣ।