- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨਿਸਟਰੀਅਲ ਕਾਮਿਆ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਕਲਮਛੋੜ ਹੜਤਾਲ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟੀਰੀਅਲ ਕਾਮਿਆਂ ਨੇ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਡਾਬਲਾ, ਭਗਵਾਨ ਦਾਸ, ਕਮਲਜੀਤ ਕੌਰ, ਨਨਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਜਿਵੇਂ ਡੀਸੀ ਦਫ਼ਤਰਾਂ ’ਚ ਸੀਨੀਅਰ ਸਹਾਇਕ ਦੀ ਪ੍ਰਮੋਸ਼ਨ ਦੇ ਬਹੁਤ ਘੱਟ ਮੌਕੇ ਹੋਣ ਕਰਕੇ ਨੌਕਰੀ ’ਚ ਆਉਣ ਤੋਂ ਬਾਅਦ ਲੱਗਭਗ 25-26 ਸਾਲ ਤੱਕ ਪ੍ਰਮੋਸ਼ਨ ਨਾ ਹੋਣ ਕਰਕੇ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100 ਫੀਸਦੀ ਕਰਨ ਬਾਰੇ, ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜ਼ਰਬੇ ਦੀ ਸ਼ਰਤ 4 ਸਾਲ ਤੋਂ ਘਟਾ ਕੇ 2 ਸਾਲ ਕਰਨ ਬਾਰੇ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਦੇ ਮੌਕੇ ਬਹੁਤ ਘੱਟ ਹੋਣ ਕਰਕੇ ਕੋਟਾ ਵਧਾਉਣ ਬਾਰੇ,ਨਾਰਮਜ ਅਨੁਸਾਰ ਡੀ.ਸੀ. ਦਫਤਰਾਂ, ਐੱਸਡੀਐੱਮ, ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਵਿਚ ਜਿੱਥੇ ਸੀਨੀਅਰ ਸਹਾਇਕਾਂ, ਕਲਰਕਾਂ ਦੀਆਂ ਅਸਾਮੀਆਂ ਦੀ ਰਚਨਾ ਨਹੀ ਹੋਈ, ਕਰਨ ਬਾਰੇ,ਸੁਪਰਡੈਂਟ ਗ੍ਰੇਡ-1 ਦੀਆਂ ਖਾਲ੍ਹੀ ਪੋਸਟਾਂ ਤੇ ਪ੍ਰਮੋਸ਼ਨਾ ਕਰਨ ਬਾਰੇ,5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ,ਆਊਟਸੋਰਸ ਅਤੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ’ਚ ਵਾਧਾ ਕਰਨ ਅਤੇ ਪੱਕੇ ਕਰਨ ਬਾਰੇ,ਸਟੈਨੋ ਕਾਡਰ ਦੇ ਪਦਉਨਤੀ ਮੌਕੇ ਵਧਾਉਣ ਲਈ ਸਮੂਹ ਮੰਡਲ ਕਮਿਸ਼ਨਰਾਂ ਨਾਲ ਨਿੱਜੀ ਸਕੱਤਰ, ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਨਿੱਜੀ ਸਹਾਇਕ, ਉਪ ਮੰਡਲ ਮੈਜਿਸਟਰੇਟਾਂ ਨਾਲ ਸੀਨੀਅਰ ਸਕੇਲ ਸਟੈਨੋਗ੍ਰਾਫਰ, ਸਹਾਇਕ ਕਮਿਸ਼ਨਰ (ਜ)/ਮੁੱਖ ਮੰਤਰੀ ਫੀਲਡ ਅਫਸਰਾਂ/ਕਾਰਜਕਾਰੀ ਮੈਜਿਸਟਰੇਟ/ਜਿਲ੍ਹਾ ਮਾਲ ਅਫਸਰਾਂ ਤੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ ਪੋਸਟਾਂ ਅਪਗ੍ਰੇਡ ਕਰਨ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਤੋਂ ਸੀਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ ਪਦਉਨਤੀਆਂ ਬਿਨਾ ਟੈਸਟ ਕਰਨ ਬਾਰੇ ਆਦਿ ਹੋਰ ਮੰਗਾਂ ਨੂੰ ਅਣਦੇਖਿਆ ਕੀਤਾ ਹੈ ਰਿਹਾ ਹੈ। ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ।ਜਿਸ ਤਹਿਤ ਸਬ ਡਵੀਜ਼ਨ ਤਪਾ ਵਿਖੇ ਤਹਿਸੀਲ ਅਤੇ ਐਸ. ਡੀ. ਐਮ ਦਫਤਰ ਦੇ ਸਮੂਹ ਸਟਾਫ ਵੱਲੋਂ ਕੰਮ ਬੰਦ ਕਰਕੇ ਧਰਨਾ ਦਿੱਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਹ ਹੜਤਾਲ ਮਿਤੀ 23 ਤੋਂ 26 ਜੁਲਾਈ 2026 ਤੱਕ ਜਾਰੀ ਰਹੇਗੀ। ਇਸ ਮੌਕੇ ਅਸ਼ਵਨੀ ਕੁਮਾਰ, ਗਗਨਦੀਪ ਸਿੰਘ, ਬੂਟਾ ਸਿੰਘ, ਹਰਜਿੰਦਰ ਸਿੰਘ ਹੈਰੀ, ਸਿਮਰਤ ਸਿੰਘ, ਸੁਖਜਿੰਦਰ ਸਿੰਘ, ਆਸੀਤੋਸ਼ ਬਾਵਾ, ਜਗਜੀਤ ਸਿੰਘ, ਮਨਜੀਤ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਕੌਰ ਆਦਿ ਹਾਜਰ ਸਨ।