- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਪਡੇਟ ਫਾਈਲ ਨੰਬਰ 1 ਲੱਖ ਪਾਬੰਦੀਸ਼ੁਦਾ ਕੈਪਸੂਲ ਤੇ ਗੋਲ਼ੀਆਂ ਸਣੇ ਲਗਜ਼ਰੀ ਕਾਰ ਸਵਾਰ 2 ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਤੇ ਐੱਸਪੀਡੀ ਅਸ਼ੋਕ ਸ਼ਰਮਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਿਸ ਤਹਿਤ ਪੁਲਿਸ ਨੇ 1 ਲੱਖ ਪਾਬੰਦੀਸ਼ੁਦਾ ਕੈਪਸੂਲਾਂ ਤੇ ਗੋਲ਼ੀਆਂ ਸਣੇ ਲਗਜ਼ਰੀ ਕਾਰ ਸਵਾਰ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੇ ਹੁਕਮਾਂ ’ਤੇ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ’ਚ ਹਾਈਟੈਕ ਨਾਕਾ ਥਾਣਾ ਤਪਾ ਮੌਜੂਦ ਸੀ ਤਾਂ ਪੁਲਿਸ ਕੋਲ ਮੁਖਬਰ ਖਾਸ ਨੇ ਅਹਿਲਦਗੀ ਵਿਚ ਇਤਲਾਹ ਦਿੱਤੀ ਕਿ ਬੂਟਾ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਜ਼ਿਲ੍ਹਾ ਗੰਗਾਨਗਰ (ਰਾਜਸਥਾਨ) ਤੇ ਰਣਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜ਼ਿਲ੍ਹਾ ਹਨੂਮਾਨਗੜ (ਰਾਜਸਥਾਨ) ਜੋ ਕਿ ਪੰਚਕੂਲਾ ਹਰਿਆਣਾ ਤੋਂ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ ਲਿਆਕੇ ਵੱਖ ਵੱਖ ਰਾਜਾਂ ਜਿਵੇ ਪੰਜਾਬ, ਰਾਜਸਥਾਨ ਵਗੈਰਾ ਵਿਚ ਵੇਚਣ ਦੇ ਆਦਿ ਹਨ,ਜੋ ਅੱਜ ਵੀ ਦੋਵੇਂ ਜਣੇ ਆਪਣੀ ਗੱਡੀ ਵਿਚ ਪੰਚਕੂਲਾ ਹਰਿਆਣਾ ਤੋਂ ਪਾਬੰਦੀਸ਼ੁਦਾ ਕੈਪਸੂਲ ਅਤੇ ਗੋਲੀਆਂ ਲੈਕੇ ਨੈਸ਼ਨਲ ਹਾਈਵੇ ਮੇਨ ਰੋਡ ਬਰਨਾਲਾ ਸਾਇਡ ਤੋਂ ਬਠਿੰਡਾ ਵੱਲ ਨੂੰ ਜਾ ਰਹੇ ਹਨ। ਜੇਕਰ ਹੁਣੇ ਹੀ ਨੈਸ਼ਨਲ ਹਾਈਵੇ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਵੱਡੀ ਕਾਮਯਾਬੀ ਮਿਲ ਸਕਦੀ ਹੈ। ਜਿਸ ਤੇ ਪੁਲਿਸ ਨੇ ਤੁਰੰਤ ਹਰਕਤ