- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
80 ਪਾਬੰਦੀਸੁਦਾ ਗੋਲੀਆਂ ਬਰਾਮਦ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ 80 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਨਾਹਰ ਸਿੰਘ ਵਾਸੀ ਸੇਖਾ ਜੋ ਬਾਹਰੋਂ ਸਸਤੇ ਭਾਅ ’ਤੇ ਨਸ਼ੀਲੀਆਂ ਗੋਲ਼ੀਆਂ ਲਿਆ ਕੇ ਪਿੰਡ ਸੇਖਾ ਦੇ ਨਾਲ ਲੱਗਦੇ ਲਿੰਕ ਰੋਡਾਂ ’ਤੇ ਤੁਰ-ਫਿਰਕੇ ਵੇਚਣ ਦਾ ਕੰਮ ਕਰਦਾ ਹੈ, ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 80 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਵਾਈਆਂ।