ਸ਼ੀਤਲਾ ਮਾਤਾ ਦਾ ਮੇਲਾ 9 ਤੋਂ 11 ਮਾਰਚ ਤੱਕ
ਸ਼ੀਤਲਾ ਮਾਤਾ ਦਾ ਮੇਲਾ 9 ਤੋਂ 11 ਮਾਰਚ ਤੱਕ
Publish Date: Sun, 08 Mar 2026 05:45 PM (IST)
Updated Date: Mon, 09 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੀਤਲਾ ਮਾਤਾ ਦਾ ਮੇਲਾ 9 ਤੋਂ 11 ਮਾਰਚ ਤੱਕ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਪਿੰਡ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਭਾਰੀ ਰੌਣਕ ਦੇਖਣ ਨੂੰ ਮਿਲ ਰਹੀ ਹੈ ਤੇ ਇਸ ਵਾਰ ਵੀ ਵੱਡੇ ਇਕੱਠ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਸਬੰਧੀ ਲੋਕ ਸੇਵਾ ਕਲੱਬ ਕਾਲੇਕੇ ਦੇ ਪ੍ਰਧਾਨ ਮੱਖਣ ਸਰਾਂ ਨੇ ਦੱਸਿਆ ਕਿ ਮੇਲੇ ਦੌਰਾਨ ਕਲੱਬ ਵੱਲੋਂ ਸੰਗਤ ਦੀ ਸੇਵਾ ਲਈ ਵੱਡੇ ਪੱਧਰ ’ਤੇ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ਼ੀਤਲਾ ਮਾਤਾ ਦੇ ਦਰ ’ਤੇ ਨਤਮਸਤਕ ਹੋਣ ਲਈ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਤੇ ਮੇਲੇ ਦੀ ਰੌਣਕ ਨੂੰ ਚਾਰ ਚਾਂਦ ਲਗਾਉਣ।