29 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
29 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Fri, 27 Mar 2026 05:24 PM (IST)
Updated Date: Sat, 28 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਭਦੌੜ ਦੀ ਪੁਲਿਸ ਨੇ 29 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜਸਗੀਰ ਸਿੰਘ ਉਰਫ ਗੋਰਾ ਪੁੱਤਰ ਗੁਰਮੇਲ ਸਿੰਘ ਵਾਸੀ ਸੰਧੂ ਕਲਾ, ਬਲਕਰਨ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਸੰਧੂ ਕਲਾ ਤੇ ਮਨਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਾਜਾਖਾਨਾ ਰੋਡ ਨੇੜੇ ਪੰਜਾਬ ਢੂਲਾ ਸਟੋਰ ਭਦੌੜ ਨਸ਼ੀਲੀਆਂ ਗੋਲ਼ੀਆਂ ਵੇਚਦੇ ਹਨ, ਜੋ ਅੱਜ ਵੀ ਕੱਚੇ ਰਾਸਤੇ ਛੰਨਾ ਗੁਲਾਬ ਸਿੰਘ ਵਾਲਾ ਤੋਂ ਸੰਧੂ ਕਲਾ ਵੱਲ ਰੇਡ ਕੀਤੀ ਜਾਵੇ ਤਾਂ ਉਕਤਾਨ ਵਿਅਕਤੀ ਕਾਬੂ ਆ ਸਕਦੇ ਹਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤਾਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 29 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ।