ਬੂਟਾ ਸਿੰਘ ਚੌਹਾਨ ਸੰਗਰੂਰ : ਸੰਗਰੂਰ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਸੰਗਰੂਰ ਜ਼ਿਲੇ ਦੇ ਮਾਲੇਰਕੋਟਲਾ ਬਲਾਕ ਵਿੱਚ 90 ਸਾਲਾ ਔਰਤ ਦੇ ਮਰਨ ਨਾਲ ਮਾਲੇਰਕੋਟਲਾ ਵਿੱਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਨਾਲ ਜ਼ਿਲ੍ਹੇ ਵਿੱਚ ਕੁੱਲ ਮਰਨ ਵਾਲਿਆਂ ਦੀ ਗਿਣਤੀ 19 ਹੋ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਲਈ ਰਾਹਤ ਦੇਣ ਵਾਲੀ ਇਹ ਖ਼ਬਰ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਐਤਵਾਰ ਨੂੰ 8 ਮਰੀਜ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁਲ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 113 ਰਹਿ ਗਈ ਹੈ।

ਤੰਦਰੁਸਤ ਹੋ ਕੇ ਘਰਾਂ ਨੂੰ ਪਰਤਣ ਵਾਲੇ ਮਰੀਜਾਂ ਵਿੱਚੋਂ ਸੰਗਰੂਰ ਬਲਾਕ ਦਾ 1, ਮਾਲੇਰਕੋਟਲਾ ਦਾ ਬਲਾਕ ਦੇ 4, ਧੂਰੀ ਬਲਾਕ 1, ਲੌਂਗੋਵਾਲ ਬੁਲਾਕ 1 ਅਤੇ ਮੂਨਕ ਬਲਾਕ ਤੋਂ 1 ਮਰੀਜ ਕੋਰੋਨਾ ਬਿਮਾਰੀ ਤੋਂ ਮੁਕਤ ਹੋ ਕੇ ਆਪਣੇ ਘਰ ਪਰਤ ਚੁੱਕਿਆ ਹੈ। ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 631 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਸਨ। ਜਿਨ੍ਹਾਂ ਵਿੱਚੋਂ 510 ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ।