ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ
ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ
Publish Date: Mon, 16 Feb 2026 06:30 PM (IST)
Updated Date: Tue, 17 Feb 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਹੰਡਿਆਇਆ ਦੇ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਾਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਉਮਰ ਕਰੀਬ 23 ਸਾਲ ਪੁੱਤਰ ਸ਼ੇਰ ਸਿੰਘ ਵਾਸੀ ਸੈਦੋਪੱਤੀ ਹੰਡਿਆਇਆ ਨਸ਼ੇ ਕਰਨ ਦਾ ਆਦੀ ਸੀ, ਜੋ ਕਈ ਦਿਨਾਂ ਤੋਂ ਘਰ ਨਹੀਂ ਆਇਆ ਸੀ। ਉਸ ਦੇ ਭਰਾ ਜਗਸੀਰ ਸਿੰਘ ਨੇ ਅਖ਼ਬਾਰ ’ਚ ਪੁਲਿਸ ਵੱਲੋਂ ਲਾਸ਼ ਦੀ ਪਛਾਣ ਲਈ ਜਾਰੀ ਕੀਤੀ ਖ਼ਬਰ ’ਚ ਫੋਟੋ ਦੇਖ ਕੇ ਪੁਲਿਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਮਾਮਲੇ ਦੀ ਪੁਸ਼ਟੀ ਹੋਈ। ਇਸ ਸਬੰਧੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਕ ਅਣਪਛਾਤਾ ਵਿਅਕਤੀ ਬੇਹੋਸ਼ੀ ਦੀ ਹਾਲਤ ’ਚ ਕਪਾਹ ਮੰਡੀ ਬਰਨਾਲਾ ਵਿਖੇ ਮਿਲਿਆ ਸੀ। ਜਿਸ ਨੂੰ ਐਂਬੂਲੈਂਸ ਰਾਹੀ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ, ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।