- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਨੀ ਨੇ ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਨਜਾਰਾ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉੱਥੇ ਇੱਕ ਮਜ਼ਦੂਰ ਵੱਲੋਂ ਨਸ਼ਿਆਂ ਬਾਰੇ ਸਵਾਲ ਚੁੱਕਣ ਮਗਰੋਂ ਉਸ ਨੂੰ ਕਥਿਤ ਤੌਰ ’ਤੇ ਪੰਚਾਇਤ ਵੱਲੋਂ ਬਾਹਰ ਕੱਢਣ ਅਤੇ ਧਮਕੀਆਂ ਦੇਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਐਲਾਨ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਟੀਮ 13 ਸਤੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਮੋਹਨਜੀਤ ਐਕਸ਼ਨ ਕਮੇਟੀ ਦੇ ਧਰਨੇ ਵਿੱਚ ਸ਼ਾਮਲ ਹੋਣਗੇ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਨਸ਼ਿਆਂ ਦਾ ਖ਼ਤਰਾ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਦਿਨੋ-ਦਿਨ ਵੱਧ ਰਿਹਾ ਹੈ।
ਚੰਨੀ ਦੇਰ ਰਾਤ ਪਿੰਡ ਸ਼ੇਰੋਂ ਵਿਖੇ ਕਥਿਤ ਪੁਲਿਸ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਮੋਹਨਜੀਤ ਸਿੰਘ ਦੇ ਘਰ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਬਾਰੇ ਸਵਾਲ ਚੁੱਕਣ ਵਾਲਿਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੋਹਨਜੀਤ ਸਿੰਘ ਨਾਲ ਕਥਿਤ ਥਰਡ-ਡਿਗਰੀ ਤਸ਼ੱਦਦ ਨੂੰ ਉਨ੍ਹਾਂ ਨਿੰਦਣਯੋਗ ਕਰਾਰ ਦਿੱਤਾ।
ਚੰਨੀ ਨੇ ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਨਜਾਰਾ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉੱਥੇ ਇੱਕ ਮਜ਼ਦੂਰ ਵੱਲੋਂ ਨਸ਼ਿਆਂ ਬਾਰੇ ਸਵਾਲ ਚੁੱਕਣ ਮਗਰੋਂ ਉਸ ਨੂੰ ਕਥਿਤ ਤੌਰ ’ਤੇ ਪੰਚਾਇਤ ਵੱਲੋਂ ਬਾਹਰ ਕੱਢਣ ਅਤੇ ਧਮਕੀਆਂ ਦੇਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਐਲਾਨ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਟੀਮ 13 ਸਤੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਮੋਹਨਜੀਤ ਐਕਸ਼ਨ ਕਮੇਟੀ ਦੇ ਧਰਨੇ ਵਿੱਚ ਸ਼ਾਮਲ ਹੋਣਗੇ।
ਚੰਨੀ ਨੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ‘ਬਦਲਾਅ’ ਦੇ ਨਾਂ ’ਤੇ ਸੱਤਾ ਵਿੱਚ ਆਈ ਸੀ ਪਰ ਲੋਕ ਬਦਲਾਅ ਦੀ ਹੱਦ ਦੇਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਕਾਲਾ ਢਿੱਲੋਂ, ਮਦਨ ਲਾਲ ਜਲਾਲਪੁਰ, ਰਾਜਿੰਦਰ ਦੀਪਾ, ਜਸਵਿੰਦਰ ਸਿੰਘ ਧੀਮਾਨ, ਜਗਦੇਵ ਗਾਗਾ ਤੇ ਰਾਹੁਲ ਇੰਦਰ ਸਿੰਘ ਸਿੱਧੂ ਹਾਜ਼ਰ ਸਨ।