ਕਰਨਲ ਕਾਲਜ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲੇ ਕਰਨਲ ਕਾਲਜ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲੇ
Publish Date: Sat, 26 Sep 2026 03:33 PM (IST)
Updated Date: Sun, 27 Sep 2026 04:00 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕਰਨਲ ਡਿਗਰੀ ਕਾਲਜ ਚੂੜਲ ਕਲਾਂ ਵਿਖੇ ਬੀਏ ਪਹਿਲੇ ਸਾਲ ਦੇ ਵਿਦਿਆਰਥੀਆਂ ਵਿਚਕਾਰ ਇੱਕ ਪ੍ਰਭਾਵਸ਼ਾਲੀ ਅੰਤਰ-ਜਮਾਤ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਵਿਚਕਾਰ ਹੋਇਆ। ਜਿਸ ਦਾ ਮੁੱਖ ਵਿਸ਼ਾ ‘ਕੀ ਰਾਜਨੀਤੀ ਸ਼ਾਸਤਰ ਇੱਕ ਵਿਗਿਆਨ ਹੈ ਜਾਂ ਨਹੀਂ?’ ਰੱਖਿਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਸੇਵਾਮੁਕਤ ਕਰਨਲ ਓਪੀ ਰਾਠੀ ਅਤੇ ਚੰਦਰ ਕਲਾਂ ਰਾਠੀ ਨੇ ਕੀਤੀ। ਇਸ ਮੌਕੇ ਡਾਇਰੈਕਟਰ ਨਰੇਸ਼ ਰਾਠੀ, ਕਾਲਜ ਪ੍ਰਿੰਸੀਪਲ ਡਾ. ਪ੍ਰਵੀਨ ਕੁਮਾਰ ਸ਼ਰਮਾਂ ਅਤੇ ਕਾਲਜ ਇੰਚਾਰਜ ਯਸ਼ਦੀਪ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੁਕਾਬਲੇ ਦਾ ਆਯੋਜਨ ਡਾ. ਤੇਗਬੀਰ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਯਾਦਵਿੰਦਰ ਸਿੰਘ, ਜਸਕਰਨ ਸਿੰਘ, ਨਿਸ਼ਾ ਅਤੇ ਅਮਨਜੋਤ ਕੌਰ ਨੇ ਬਾਖ਼ੂਬੀ ਨਿਭਾਈ। ਮੁਕਾਬਲੇ ਦੌਰਾਨ ਦੋਵਾਂ ਟੀਮਾਂ ਦੇ ਬੁਲਾਰਿਆਂ ਨੇ ਆਪਣੇ-ਆਪਣੇ ਪੱਖ ਦੇ ਹੱਕ ਅਤੇ ਵਿਰੋਧ ਵਿੱਚ ਦਮਦਾਰ ਦਲੀਲਾਂ ਅਤੇ ਤੱਥ ਪੇਸ਼ ਕੀਤੇ।ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਵੀਰੇਂਦਰ ਕੁਮਾਰ, ਰੋਬਿਨ, ਸੋਨਮ ਅਤੇ ਰੱਜੀ ਕੌਰ ਵੱਲੋਂ ਨਿਭਾਈ ਗਈ, ਜਿਨ੍ਹਾਂ ਨੇ ਬੁਲਾਰਿਆਂ ਦੇ ਵਿਚਾਰਾਂ ਅਤੇ ਪੇਸ਼ਕਾਰੀ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਪ੍ਰਵੀਨ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਬੌਧਿਕ ਪੱਧਰ ਅਤੇ ਆਤਮ-ਵਿਸ਼ਵਾਸ ਦੀ ਸ਼ਲਾਘਾ ਕੀਤੀ। ਇਸ ਉਪਰੰਤ ਪ੍ਰਿੰਸੀਪਲ ਵੱਲੋਂ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਤਕਸੀਮ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਕਾਲਜ ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਅਜਿਹੇ ਗਿਆਨ ਭਰਪੂਰ ਪ੍ਰੋਗਰਾਮ ਕਰਵਾਉਂਦੇ ਰਹਿਣ ਦੀ ਵਚਨਬੱਧਤਾ ਦੁਹਰਾਈ।