ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਕਰਜ਼ੇ ਤੋਂ ਪਰੇਸ਼ਾਨ ਪਿੰਡ ਪੰਨਵਾਂ ਦੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਸਬੰਧੀ ਬਲਾਕ ਸੰਮਤੀ ਭਵਾਨੀਗੜ੍ਹ ਦੇ ਚੈਅਰਮੈਨ ਵਰਿੰਦਰ ਕੁਮਾਰ ਪੰਨਵਾਂ ਨੇ ਦੱਸਿਆ ਕਿ ਹਰੀ ਚੰਦ ਵਾਸੀ ਪੰਨਵਾਂ ਇਕ ਏਕੜ ਜ਼ਮੀਨ ਦਾ ਮਾਲਕ ਹੈ, ਜਿਸ ਨੇ ਪਿਛਲੇ ਸਮੇਂ ਆਪਣੀ ਧੀ ਦਾ ਵਿਆਹ ਕੀਤਾ ਸੀ। ਇਸ ਦੌਰਾਨ ਸਿਰ ਚੜ੍ਹੇ ਕਰਜ਼ੇ ਤੋਂ ਉਸ ਦਾ ਨੌਜਵਾਨ ਲੜਕਾ ਸੁਰਿੰਦਰ ਸਿੰਘ (20) ਕਾਫ਼ੀ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਸੁਰਿੰਦਰ ਸਿੰਘ ਨੇ ਬੀਤੀ ਰਾਤ ਆਪਣੇ ਖੇਤ ਵਾਲੀ ਮੋਟਰ 'ਤੇ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਮਿ੍ਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਵੱਲੋਂ ਧਾਰਾ 174 ਦੇ ਅਧੀਨ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।