ਹਾੜੀ ਸੀਜ਼ਨ ਤੋਂ ਪਹਿਲਾਂ ਮੰਡੀਆਂ ’ਚ ਪੂਰੇ ਪ੍ਰਬੰਧ ਕਰਨ ਦੀ ਮੰਗ
ਹਾੜੀ ਸੀਜ਼ਨ ਤੋਂ ਪਹਿਲਾਂ ਮੰਡੀਆਂ ਵਿੱਚ ਪੂਰੇ ਪ੍ਰਬੰਧ ਕਰਨ ਦੀ ਮੰਗ
Publish Date: Tue, 31 Mar 2026 06:24 PM (IST)
Updated Date: Wed, 01 Apr 2026 04:10 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਇਕਾਈ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਜਥੇਬੰਦੀ ਕੇਂਦਰ ਅਤੇ ਰਾਜ ਸਰਕਾਰਾਂ ਖਿਲਾਫ ਸੰਘਰਸ਼ ਲੜ ਕੇ ਕਿਸਾਨਾਂ ਨੂੰ ਉਹਨਾਂ ਦੇ ਬਣਦੇ ਹੱਕ ਦਵਾਉਣ ਲਈ ਲਗਾਤਾਰ ਕਿਰਿਆਸ਼ੀਲ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਮੰਡੀਕਰਨ ਬੋਰਡ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਹਾੜੀ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਢੁਕਵੇਂ ਅਤੇ ਪੂਰੇ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ, ਮਜ਼ਦੂਰਾਂ, ਆੜਤੀਆਂ, ਲੇਬਰ ਅਤੇ ਲਿਖਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿਕ਼ਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜਥੇਬੰਦੀ ਬਲਜਿੰਦਰ ਸਿੰਘ ਸਰਾਂ ਕੁਰੜ, ਪਰਮਜੀਤ ਸਿੰਘ ਢੀਂਡਸਾ, ਜਸਵਿੰਦਰ ਸਿੰਘ ਛੀਨੀਵਾਲ ਅਤੇ ਬਲਾਕ ਆਗੂ ਡਾ. ਸੁਖਦੀਪ ਸਿੰਘ ਗਿੱਲ ਕਲਾਲਮਾਜਰਾ ਰਣਜੀਤ ਸਿੰਘ ਮੀਤ ਪ੍ਰਧਾਨ, ਡਾਕਟਰ ਸੁਖਦੀਪ ਸਿੰਘ ਕਲਾਲ ਮਾਜਰਾ, ਨਾਜਰ ਸਿੰਘ ਛਾਪਾ, ਅਮਰਜੀਤ ਸਿੰਘ ਬੱਸੀਆਂ ਵਾਲੇ, ਕੁਲਦੀਪ ਸਿੰਘ ਮਹਿਲ ਕਲਾਂ, ਬੂਟਾ ਸਿੰਘ ਮਹਿਲ ਕਲਾਂ, ਸੁਰਿੰਦਰ ਸਿੰਘ ਵਜੀਦਕੇ, ਲਖਬੀਰ ਸਿੰਘ ਕਲਾਲਾ, ਬਲਵਿੰਦਰ ਸਿੰਘ ਸਰਾਂ, ਗੁਰਪ੍ਰੀਤ ਸਿੰਘ ਮਹਿਲ ਕਲਾਂ ਦੀ ਹਾਜ਼ਰ ਸਨ।