- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਜਿਸਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮਹਿਲਾ ਪੁਲਿਸ ਥਾਣਾ ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏਐਸਆਈ ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ 'ਚ ਮਹਿਲਾ ਪੁਲਿਸ ਥਾਣਾ, ਸੰਗਰੂਰ 'ਚ ਉਸਦੇ, ਉਸ ਦੇ ਪਿਤਾ ਤੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏਐਸਆਈ ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏਐਸਆਈ ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏਐਸਆਈ ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ। ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਜਿਸਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।