- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਮਰੇਡ ਸੁਰਜੀਤ ਸਿੰਘ ਗੁੰਮਟੀ ਦਾ ਦੇਹਾਂਤ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਮਾਰਕਸਵਾਦੀ ਕਮਿਊਨਿਸਟ ਪਾਰਟੀ ਦੀਆਂ ਮੋਹਰੀ ਕਤਾਰਾਂ ਵਿੱਚ ਕੰਮ ਕਰਨ ਵਾਲੇ ਮਾਸਟਰ ਕਾਮਰੇਡ ਸੁਰਜੀਤ ਸਿੰਘ ਗੁੰਮਟੀ (77) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਨਰੇਗਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਨਵੀਨਰ ਪਰਮਜੀਤ ਕੌਰ ਗੁੰਮਟੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਾਲਿਆਂ ਵਿੱਚ ਸੀਪੀਆਈ (ਐੱਮ) ਦੇ ਆਗੂ ਕਾਮਰੇਡ ਚੋਪੜਾ, ਕਾਮਰੇਡ ਰਜਿੰਦਰ ਸਿੰਘ ਕਾਨੇਕੇ ਸੈਕਟਰੀ ਸੀਪੀਆਈਐੱਮ, ਅਜੈਬ ਸਿੰਘ ਚੀਮਾ ਜ਼ਿਲ੍ਹਾ ਪ੍ਰਧਾਨ ਭੱਠਾ ਮਜਦੂਰ ਯੂਨੀਅਨ, ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਅੰਬੇਡਕਰ ਮਿਸ਼ਨ, ਕਬੱਡੀ ਖਿਡਾਰੀ ਭਰਥਾ ਦਾਸ ਗੁਰਮ, ਮਾਨ ਸਿੰਘ ਗੁਰਮੁ, ਬਲਾਕ ਸੰਮਤੀ ਦੇ ਚੇਅਰਮੈਨ ਚਰਨ ਸਿੰਘ ਖੇੜੀ, ਨੌਜਵਾਨ ਆਗੂ ਹੈਪੀ ਔਰਕ ਸ਼ੇਰਪੁਰ, ਕਿਸਾਨ ਵਿੰਗ ਦੇ ਆਗੂ ਹਰਪ੍ਰੀਤ ਸਿੰਘ ਟਿੱਬਾ, ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਬਲਦੇਵ ਸਿੰਘ ਪੇਧਨੀ, ਖੇਤੀਬਾੜੀ ਸਹਿਕਾਰੀ ਸਭਾ ਦੇ ਮੈਨੇਜਰ ਗੁਰਮ ਸਿੰਘ ਗੁਰਮ, ਸੰਤ ਸੱਚ ਕਾ ਨੰਦ ਗੁਰਮਾਂ ਵਾਲੇ, ਬਲਾਕ ਪ੍ਰਧਾਨ ਜਸਮੇਲ ਬੜੀ,ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ, ਕਾਮਰੇਡ ਸ਼ੇਰ ਸਿੰਘ ਫਰਵਾਹੀ, ਕਾਂਗਰਸ ਦੇ ਯੂਥ ਆਗੂ ਕਮਲਜੀਤ ਸਿੰਘ ਚੱਕ, ਹਰਜੀਤ ਸਿੰਘ ਖਿਆਲੀ, ਹਲਕਾ ਮਹਿਲ ਕਲਾਂ ਤੋਂ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਸਾਬਕਾ ਸਰਪੰਚ ਹਰਪਾਲ ਸਿੰਘ ਗੋਬਿੰਦਪੁਰਾ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਮਾਸਟਰ ਈਸ਼ਰ ਸਿੰਘ ਅਤੇ ਡਾ. ਸੱਤਪਾਲ ਸਿੰਘ ਸ਼ਾਮਲ ਸਨ।