ਮੋਹਰੀ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ
ਪ੍ਰਾਇਮਰੀ ਅਤੇ ਹਾਈ ਸਕੂਲ ਦੇ ਨਤੀਜਿਆਂ ’ਚ ਮੋਹਰੀ ਰਹਿਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
Publish Date: Mon, 30 Mar 2026 04:44 PM (IST)
Updated Date: Tue, 31 Mar 2026 04:04 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਐੱਸਐੱਨ ਆਰੀਆ ਹਾਈ ਸਕੂਲ ਤਪਾ ਦੇ ਪ੍ਰਾਇਮਰੀ ਅਤੇ ਨੌਨ ਬੋਰਡ ਕਲਾਸਾਂ ਦੇ ਨਤੀਜਿਆਂ ’ਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅਲਕਾ ਕੌਸ਼ਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਚੰਗੇ ਅੰਕ ਪ੍ਰਾਪਤ ਕਰਨੇ ਚਾਹੀਦੇ ਹਨ ਤਾਂ ਕਿ ਤੁਸੀਂ ਵੀ ਆਪਣੀਆਂ ਪ੍ਰੀਖਿਆਵਾਂ ’ਚੋਂ ਚੰਗੇ ਅੰਕ ਪ੍ਰਾਪਤ ਕਰਕੇ ਇਨਾਮ ਜਿੱਤਣ ਦੇ ਕਾਬਲ ਹੋ ਸਕੋ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਕੂਲ ਦੇ ਸਲਾਨਾ ਸਮਾਗਮ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਵੱਖ ਵੱਖ ਵਿਦਿਅਕ ਸੱਭਿਆਚਾਰਕ ਅਤੇ ਹੋਰ ਖੇਤਰਾਂ ’ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਅੰਤ ’ਚ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਟੀਚਰ ਸੋਨੀ ਕੁਮਾਰੀ, ਪਰਮਜੀਤ ਕੌਰ, ਰਮਨਦੀਪ ਕੌਰ, ਸਿਮਰਨ ਅਤੇ ਮਦਨ ਫੋਟੋਗ੍ਰਾਫਰ ਆਦਿ ਹਾਜ਼ਰ ਸਨ।