ਯਾਦਵਿੰਦਰ ਸਿੰਘ ਭੁੱਲਰ, ਬੁਰਨਾਲਾ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ, ਆਈਏਐੱਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਰਾਪਤ ਹੋਏ। ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਪਟਾਖਿਆਂ ਦੀ ਖਰੀਦ/ਵੇਚ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਸਨ। ਇਨ੍ਹਾਂ ਥਾਵਾਂ 'ਚੋਂ ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ਇੰਮਪੂਰਵਮੈਂਟ ਟਰੱਸਟ ਤੇ ਹੰਡਿਆਇਆ ਵਿਖੇ ਦਾਣਾ ਮੰਡੀ ਜੋ ਕਿ ਐੱਨਐੱਚ 7 ਪਰ ਸਥਿਤ ਹੈ, ਨੂੰ ਰੱਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟੇ੍ਟ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਖੇ ਕਾਲਾ ਮਹਿਰ ਸਟੇਡੀਅਮ, ਧਨੌਲਾ ਵਿਖੇ ਪੱਕਾ ਬਾਗ ਸਟੇਡੀਅਮ, ਹੰਡਿਆਇਆ ਵਿਖੇ ਲੁੱਕ ਪਲਾਂਟ, ਮਹਿਲ ਕਲਾਂ ਵਿਖੇ ਗੋਲਡਨ ਸਿਟੀ ਕਾਲੋਨੀ, ਤਪਾ ਵਿਖੇ ਕੱਸੀ ਵਾਲੇ ਗਰਾਉਂਡ ਦੀ ਜਗ੍ਹਾ ਤੇ ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ ਵਾਲੀ ਜਗ੍ਹਾ 'ਤੇ ਹੀ ਪਟਾਕਿਆਂ ਦੀ ਵਿਕਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਰਧਾਰਤ ਥਾਵਾਂ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜ਼ੀ ਦੀ ਖਰੀਦ ਤੇ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕਾਖੇਜ ਸਮੱਗਰੀ ਨੂੰ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਵਾਲੇ ਦਿਨ ਰਾਤ 8 ਵਜੇ ਤੋਂ ਲੈਕੇ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ 1 ਘੰਟੇ ਲਈ ਸਵੇਰੇ 4 ਵਜੇ ਤੋਂ 5 ਵਜੇ ਤਕ ਤੇ 1 ਘੰਟੇ ਲਈ ਰਾਤ 9 ਵਜੇ ਤੋਂ 10 ਵਜੇ ਤਕ ਤੇ ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਰਾਤ 11.55 ਤੋਂ ਲੈ ਕੇ 12.30 ਤਕ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਆਮ ਬਾਜ਼ਾਰਾਂ 'ਚ ਕਿਸੇ ਕਿਸਮ ਦੀ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ (ਅਣਅਧਿਕਾਰਤ ਤੌਰ 'ਤੇ) ਬਣਾਉਣ, ਸਟੋਰ ਕਰਨ, ਖਰੀਦਣ ਤੇ ਵੇਚਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 4 ਦਸੰਬਰ 2019 ਤਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ।