ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਨੇ ਕਿਹਾ ਕਿ ਬਲਾਕ ਭਵਾਨੀਗੜ੍ਹ ਅਧੀਨ ਪੈਂਦੇ ਸਮੁੱਚੇ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੋਂ ਨੇਪਰੇ ਚਾੜ੍ਹੇ ਜਾਣਗੇ। ਪੰਨਵਾਂ ਨੇ ਆਪਣੇ ਦਫ਼ਤਰ ਵਿਖੇ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ, ਪਾਣੀ ਦੇ ਨਿਕਾਸੀ ਪ੍ਰਬੰਧ, ਸਿਹਤ ਅਤੇ ਵਿਦਿਅਕ ਸਹੂਲਤਾਂ ਦੇਣ ਵਰਗੇ ਕੰਮ ਜੰਗੀ ਪੱਧਰ 'ਤੇ ਹੋ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਕਾਂਗਰਸ ਪਾਰਟੀ ਵਿਕਾਸ ਕਾਰਜਾਂ ਦੇ ਆਧਾਰ 'ਤੇ ਸਾਰੀਆਂ ਸੀਟਾਂ ਜਿੱਤੇਗੀ। ਇਸ ਮੌਕੇ ਜਸਪਾਲ ਸਿੰਘ, ਗਗਨਦੀਪ ਸਿੰਘ ਗੋਲਡੀ, ਜਸਵੀਰ ਕੌਰ ਸਾਬਕਾ ਸਰਪੰਚ, ਲਖਵਿੰਦਰ ਸਿੰਘ ਲੱਖੀ, ਮੇਜਰ ਸਿੰਘ ਚੱਠਾ, ਹਰਮਨ ਸਿੰਘ ਨੰਬਰਦਾਰ, ਸੋਨੀ ਸਿੰਘ, ਜੱਗਾ ਸਿੰਘ ਅਤੇ ਨਿਰਮਲ ਦਾਸ ਵੀ ਹਾਜ਼ਰ ਸਨ।