ਸ਼ੰਭੂ ਗੋਇਲ, ਲਹਿਰਾਗਾਗਾ : ਪੰਜਾਬ ਦੇ ਨੌਜਵਾਨਾਂ ਅਤੇ ਸਾਡੀਆਂ ਪੜ੍ਹੀਆਂ ਲਿਖੀਆਂ ਧੀਆਂ ਭੈਣਾਂ ਨੂੰ ਰੁਜ਼ਗਾਰ ਦੇ ਕੇ ਆਤਮ ਨਿਰਭਰ ਬਣਾਉਣਾ ਸਾਡਾ ਟੀਚਾ ਹੈ। ਜਿਸ ਕਰਕੇ ਵੱਖ-ਵੱਖ ਮਹਿਕਮਿਆਂ ਵਿਚ ਜਿੱਥੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ, ਉੱਥੇ ਨਿੱਜੀ ਕੰਪਨੀਆਂ ਵਿਚ ਵੀ ਰੁਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਵਿਚਾਰ ਰਾਹੁਲ ਇੰਦਰ ਸਿੰਘ ਸਿੱਧੂ ਨੇ ਪਿੰਡ ਲਹਿਲ ਖੁਰਦ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ ਕਰਨ ਸਮੇਂ ਪੇਸ਼ ਕੀਤੇ। ਉਨ੍ਹਾਂ ਲੋੜਵੰਦ ਬੀਬੀਆਂ ਨੂੰ 10 ਸਿਲਾਈ ਮਸ਼ੀਨਾਂ ਵੀ ਵੰਡੀਆਂ। ਪਿੰਡ ਲਹਿਲ ਖੁਰਦ ਦੇ ਸਰਪੰਚ ਰਾਜ ਸਿੰਘ ਨੇ ਦੱਸਿਆ ਕਿ ਬੀਬੀ ਭੱਠਲ ਦੇ ਸਹਿਯੋਗ ਸਦਕਾ ਪਿੰਡ ਦੇ ਪੰਚਾਇਤੀ ਘਰ ਨੂੰ ਮਾਡਰਨ ਬਣਾਇਆ ਗਿਆ। ਰਵਿਦਾਸੀਆ ਧਰਮਸ਼ਾਲਾ ਬਣਾਈ, ਪਾਰਕ ਦਾ ਕੰਮ ਚਾਲੂ ਕੀਤਾ ਗਿਆ ਹੈ ਅਤੇ ਕਈ ਗਲੀਆਂ-ਨਾਲੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ।

ਇਸ ਸਮੇਂ ਬਲਾਕ ਸੰਮਤੀ ਲਹਿਰਾਗਾਗਾ ਦੀ ਚੇਅਰਪਰਸਨ ਸਰਬਜੀਤ ਕੌਰ ਦੇ ਪਤੀ ਪੱਪੀ ਸਿੰਘ ਖੰਡੇਬਾਦ, ਭਰਤਾ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਸਰਾਓ ਤੋਂ ਇਲਾਵਾ ਬੱਲੀ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਮਨੋਹਰ ਸਿੰਘ, ਗੇਲੀ ਸਿੰਘ, ਪਾਲੀ ਸਿੰਘ (ਸਾਰੇ ਪੰਚਾਂ) ਤੋਂ ਇਲਾਵਾ ਹੋਰ ਵੀ ਪਾਰਟੀ ਵਰਕਰ ਅਤੇ ਆਗੂ ਮੌਜੂਦ ਸਨ।