- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਮੋਹਨਜੀਤ ਸਿੰਘ ਸ਼ੇਰੋਂ ਨੇ ਪਿੰਡ ਸ਼ੇਰੋਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਦਿਖਾ ਕੇ ਇਲਾਕੇ ’ਚ ਨਸ਼ਿਆਂ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ, ਥਾਣਾ ਸਿਟੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਚਾਰ ਪੁਲਿਸ ਅਧਿਕਾਰੀਆਂ ’ਤੇ ਕਥਿਤ ਤਸ਼ੱਦਦ ਦੇ ਦੋਸ਼ ਲੱਗੇ ਸਨ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ: ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਹਿਰਾਸਤੀ ਤਸ਼ੱਦਦ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ 14 ਅਕਤੂਬਰ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਪੁਲਿਸ ਨੂੰ ਮਾਮਲੇ ਨਾਲ ਸਬੰਧਤ ਰਿਕਾਰਡ ਤੇ ਦਸਤਾਵੇਜ਼ ਵੀ ਲਿਆਉਣ ਲਈ ਕਿਹਾ ਗਿਆ ਹੈ। ਇਹ ਜਾਣਕਾਰੀ ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੋਹਨਜੀਤ ਸਿੰਘ ਸ਼ੇਰੋਂ ਨੇ ਪਿੰਡ ਸ਼ੇਰੋਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਦਿਖਾ ਕੇ ਇਲਾਕੇ ’ਚ ਨਸ਼ਿਆਂ ਦੇ ਕਾਰੋਬਾਰ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ, ਥਾਣਾ ਸਿਟੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਚਾਰ ਪੁਲਿਸ ਅਧਿਕਾਰੀਆਂ ’ਤੇ ਕਥਿਤ ਤਸ਼ੱਦਦ ਦੇ ਦੋਸ਼ ਲੱਗੇ ਸਨ। ਲੋਕਾਂ ਦੇ ਵਿਰੋਧ ਮਗਰੋਂ ਡੀਐੱਸਪੀ ਦਾ ਤਬਾਦਲਾ ਕਰ ਦਿੱਤਾ ਗਿਆ, ਜਦਕਿ ਤਿੰਨ ਹੋਰ ਅਧਿਕਾਰੀਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਸੀ।