ਅਪਾਹਜ ਵਿਅਕਤੀ 4500 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਗ੍ਰਿਫ਼ਤਾਰ
ਅਪਾਹਜ ਵਿਅਕਤੀ 4500 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਗ੍ਰਿਫ਼ਤਾਰ
Publish Date: Tue, 03 Feb 2026 04:45 PM (IST)
Updated Date: Wed, 04 Feb 2026 04:02 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿਢੀ ਮੁਹਿੰਮ ਤਹਿਤ 4500 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਇਕ ਅਪਾਹਜ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਪ੍ਰਵੀਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਘੁੜੈਲਾ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਆਦੀ ਹੈ ਅਤੇ ਆਪਣੇ ਟਰਾਈਸਾਈਕਲ ਰਾਹੀਂ ਸ਼ਹਿਰ ਵਿਚ ਸਪਲਾਈ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਥਾਣੇਦਾਰ ਗੁਰਪਿਆਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਨੇ ਰੋਇਲ ਪੈਲਸ ਪਾਰਕ ਨੇੜੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ ਲਗਭਗ 4500 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ। ਪੁਲਿਸ ਪੁਲਿਸ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਕਾਬੂ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ।