ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤਾਂ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਤਹਿਤ ਹਲਕਾ ਚੰਨਣਵਾਲ ਤੋਂ ਐੱਸਜੀਪੀਸੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਵੱਲੋਂ 12 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਚੈੱਕ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਦਲਬਾਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਸੁਰਜੀਤ ਸਿੰਘ ਚੰਨਣਵਾਲ, ਭਵਨਦੀਪ ਸਿੰਘ ਠੀਕਰੀਵਾਲ, ਜਸਪਾਲ ਕੌਰ ਗੁਰਮ, ਸੰਤੋਖ ਸਿੰਘ ਲੋਹਗੜ, ਵੀਰ ਸਿੰਘ ਠੁੱਲੀਵਾਲ, ਦਰਸ਼ਨ ਸਿੰਘ ਛੀਨੀਵਾਲ ਕਲਾਂ, ਮਹਿੰਦਰ ਕੌਰ ਛੀਨੀਵਾਲ ਕਲਾਂ, ਕਰਤਾਰ ਸਿੰਘ ਛੀਨੀਵਾਲ, ਭੂਰਾ ਸਿੰਘ ਮਹਿਲ ਕਲਾਂ, ਬਲਜਿੰਦਰ ਕੌਰ ਮਹਿਲ ਖੁਰਦ ਅਤੇ ਸੁਖਵਿੰਦਰ ਸਿੰਘ ਨੂੰ ਸਹਾਇਤਾ ਰਾਸੀ ਦੇ ਚੈੱਕ ਵੰਡੇ ਗਏ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਵੱਲੋਂ ਧਾਰਮਿਕ ਖੇਤਰ ਦੇ ਨਾਲ ਨਾਲ ਸਮਾਜਿਕ ਖੇਤਰ ਵੱਖ-ਵੱਖ ਬਿਮਾਰੀਆਂ ਦੇ ਪੀੜਤ ਪਰਿਵਾਰਾਂ ਨੂੰ ਇਲਾਜ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਹੋਰ ਵੀ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਮੈਨੇਜਰ ਅਮਨਦੀਪ ਸਿੰਘ ਬਰਨਾਲਾ, ਸਰਪੰਚ ਬਲਦੀਪ ਸਿੰਘ ਮਹਿਲ ਖੁਰਦ, ਗੁਰਦੀਪ ਸਿੰਘ ਚੰਨਣਵਾਲ, ਮੋਹਨ ਸਿੰਘ ਠੁੱਲੀਵਾਲ, ਗੁਰਪ੍ਰਰੀਤ ਸਿੰਘ ਮਹਿਲ ਕਲਾਂ ਅਤੇ ਯੂਥ ਆਗੂ ਬਲਵੰਤ ਸਿੰਘ ਛੀਨੀਵਾਲ ਹਾਜ਼ਰ ਸਨ।