- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀਆਂ ਕ੍ਰਿਕਟ ਟੀਮਾਂ ਨੇ ਮਾਰੀਆਂ ਮੱਲਾਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਸੰਗਰੂਰ ਲਈ 2026–2027 ਦਾ ਕ੍ਰਿਕਟ ਸੀਜ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸੀਜ਼ਨ ਦੌਰਾਨ ਸੰਗਰੂਰ ਦੀਆਂ ਤਿੰਨ ਟੀਮਾਂ ਨੇ ਆਪਣੇ-ਆਪਣੇ ਟੂਰਨਾਮੈਂਟਾਂ ਦੇ ਫਾਈਨਲ ਵਿੱਚ ਜਗ੍ਹਾ ਬਣਾਈ, ਜਦਕਿ ਦੋ ਹੋਰ ਟੀਮਾਂ ਨੇ ਕੁਆਰਟਰ ਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ। ਸੰਗਰੂਰ ਦੀ ਅੰਡਰ-19 ਲੜਕਿਆਂ ਦੀ ਇੱਕ ਰੋਜ਼ਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਜਗ੍ਹਾ ਬਣਾਈ ਅਤੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੰਗਰੂਰ ਦੀ ਅੰਡਰ-15 ਲੜਕੀਆਂ ਦੀ ਇੱਕ ਰੋਜ਼ਾ ਕ੍ਰਿਕਟ ਟੀਮ ਨੇ ਵੀ ਫਾਈਨਲ ਤੱਕ ਪਹੁੰਚ ਕੇ ਦੂਜਾ ਸਥਾਨ ਹਾਸਲ ਕੀਤਾ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸੰਗਰੂਰ ਦੀ ਅੰਡਰ-14 ਲੜਕਿਆਂ ਦੀ ਇੱਕ ਰੋਜ਼ਾ ਕ੍ਰਿਕਟ ਟੀਮ ਨੇ ਵੀ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਟੀਮ ਦਾ ਫਾਈਨਲ ਮੈਚ ਅਜੇ ਖੇਡਿਆ ਜਾਣਾ ਬਾਕੀ ਹੈ। ਸੰਗਰੂਰ ਦੀ ਟੀਮ ਚੈਂਪੀਅਨ ਬਣਨ ਦੇ ਟੀਚੇ ਨਾਲ ਮੈਦਾਨ ਵਿੱਚ ਉਤਰੇਗੀ।