ਜ਼ਿਲ੍ਹਾ ਰੁਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ
ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ
Publish Date: Mon, 09 Feb 2026 05:23 PM (IST)
Updated Date: Tue, 10 Feb 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡੀਸੀ ਬਰਨਾਲਾ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 11 ਫਰਵਰੀ ਨੂੰ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਦਫ਼ਤਰ ਬਰਨਾਲਾ ਦੀ ਕਰੀਅਰ ਕਾਊਂਸਲਰ ਮਿਸ ਸੁਮਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਦੂਜੀ ਮੰਜ਼ਲ, ਡੀਸੀ ਕੰਪਲੈਕਸ ਬਰਨਾਲਾ ’ਚ ਲਗਾਇਆ ਜਾਵੇਗਾ। ਇਸ ਕੈਂਪ ’ਚ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਫੀਲਡ ਸਟਾਫ਼ ਦੀਆਂ ਅਸਾਮੀਆਂ (ਲੜਕੇ/ਲੜਕੀਆਂ) ਦੀ ਭਰਤੀ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਵਿੱਦਿਅਕ ਯੋਗਤਾ 12ਵੀਂ ਪਾਸ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ, ਉਮਰ 18 ਤੋਂ 32 ਸਾਲ ਤੇ ਉਮੀਦਵਾਰ ਕੋਲ ਆਪਣਾ ਵਾਹਨ ਤੇ ਡਰਾਈਵਿੰਗ ਲਾਇਸੰਸ ਹੋਣਾ ਲਾਜ਼ਮੀ ਹੈ।