- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨ ਗੰਗਾ ਸਕੂਲ, ਵਿਖੇ ਧੂਮਧਾਮ ਨਾਲ ਮਨਾਈ ਦੀਵਾਲੀ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬਲਰਾਂ ਵਿਖੇ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਹੀ ਹਰਸ਼ੋ-ਹੁਲਾਸ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੁੰਦਰ ਅਤੇ ਰੰਗ-ਬਿਰੰਗੀਆਂ ਰੰਗੋਲੀਆਂ ਬਣਾਈਆਂ ਗਈਆਂ, ਜਿਸ ਰਾਹੀਂ ਉਨ੍ਹਾਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਚਲਾਈ ਗਈ। ਵਿਦਿਆਰਥੀਆਂ ਨੇ ਆਪਣੀਆਂ-ਆਪਣੀਆਂ ਕਲਾਸਾਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਸੁੰਦਰ ਢੰਗ ਨਾਲ ਸਜਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਚਾਰਟ ਅਤੇ ਸਜ਼ਾਵਟੀ ਪੋਸਟਰ ਤਿਆਰ ਕਰਕੇ ਆਪਣੀਆਂ ਭਾਵਨਾਵਾਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਬੱਚਿਆਂ ਵੱਲੋਂ ਭਾਸ਼ਣ, ਗੀਤ ਅਤੇ ਨ੍ਰਿਤ ਦੀਆਂ ਮਨਮੋਹਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਾਮਾਇਣ ’ਤੇ ਆਧਾਰਿਤ ਸ਼ਾਨਦਾਰ ਮੰਚਨ ਰਿਹਾ, ਜਿਸ ਵਿੱਚ ਛੋਟੇ ਅਤੇ ਵੱਡੇ ਵਿਦਿਆਰਥੀਆਂ ਨੇ ਬਿਹਤਰੀਨ ਅਦਾਕਾਰੀ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਸੀਤਾਰਾਮ ਮਿੱਤਲ ਅਤੇ ਸੁਰੇਸ਼ ਮਿੱਤਲ ਵੱਲੋਂ ਸਮੂਹ ਅਧਿਆਪਕਾਂ ਨੂੰ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਮੂਹ ਸਟਾਫ਼ ਵੱਲੋਂ ਸਕੂਲ ਚੇਅਰਮੈਨ ਦਾ ਧੰਨਵਾਦ ਕੀਤਾ ਅਤੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।