- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ ’ਚ ਮਨਾਇਆ ਦੀਵਾਲੀ ਦਾ ਤਿਉਹਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜ਼ੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਤਿਉਹਾਰ ਮੌਕੇ ਕਾਲਜ ਸੁਪਰਡੈਂਟ ਪ੍ਰੋ.ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਸੁਪਰਡੈਂਟ ਜਸਵਿੰਦਰ ਨੇ ਕਿਹਾ ਕਿ ਉਹ ਸੰਨ 2004 ਜਦੋਂ ਤੋਂ ਇਹ ਕਾਲਜ ਚੱਲਿਆ ਹੈ, ਲਗਾਤਾਰ ਪਿਛਲੇ 22 ਸਾਲ ਤੋਂ ਇਸ ਕਾਲਜ ਦੇ ਲਈ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਜਿਸਦੇ ਲਈ ਉਨ੍ਹਾਂ ਨੇ ਕਾਲਜ ਚੇਅਰਮੈਨ ਇੰਦਰਜੀਤ ਸਿੰਘ ਅਤੇ ਹਰਮਨ ਜੇਜੀ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ.ਅਮਨਦੀਪ ਸਿੰਘ ,ਅਤੇ ਕਾਲਜ ਦੇ ਮੁੱਖ ਸਲਾਹਕਾਰ ਪ੍ਰੋ.ਹਰਦੀਪ ਸਿੰਘ ਨੇ ਦੀਵਾਲੀ ਦੇ ਤਿਉਹਾਰ ਦੀਆਂ ਸਮੂਹ ਸਟਾਫ਼ ਮੈਂਬਰ ਅਤੇ ਕਾਲਜ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਰੋਸ਼ਨੀਆਂ ਦਾ ਤਿਉਹਾਰ ਹਰੇਕ ਘਰ ਚਾਨਣ ਲੈਕੇ ਆਵੇ। ਉਨਾ ਕਿਹਾ ਕਿ ਆਪਾਂ ਨੂੰ ਪਟਾਕਿਆਂ ਦੀ ਥਾਂ ਗਰੀਨ ਦਿਵਾਲੀ ਮਨਾਉਣੀ ਚਾਹੀਦੀ ਹੈ।ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਪ੍ਰੋ.ਬਲਕਾਰ ਸਿੰਘ ਨੇ ਬਾਖੂਬੀ ਨਿਭਾਈ।