- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਯੂਐੱਸ ਕਾਲਜ ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਦਿਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਵੱਲੋਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਆਪਸੀ ਭਾਈਚਾਰੇ, ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਵੱਲੋਂ ਸਮੂਹ ਸਟਾਫ਼ ਨੂੰ ਦੀਵਾਲੀ ਦੇ ਤੋਹਫ਼ੇ ਦੇ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸੰਸਥਾ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਪ੍ਰਿੰਸੀਪਲ ਸੰਦੀਪ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ (ਈਟੀਟੀ) ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ਹਾਲੀ ਅਤੇ ਆਪਸੀ ਪਿਆਰ ਦੇ ਪ੍ਰਤੀਕ ਦਾ ਤਿਉਹਾਰ ਹੈ। ਇਹ ਤਿਉਹਾਰ ਸਾਨੂੰ ਹਨੇਰੇ ਤੋਂ ਚਾਨਣ ਵੱਲ ਅਤੇ ਬੁਰਾਈ ਤੋਂ ਨੇਕੀ ਵੱਲ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸੰਸਥਾ ਦੀ ਸਜਾਵਟ ਕਰਨ ਦੇ ਨਾਲ-ਨਾਲ ਖੂਬਸੂਰਤ ਰੰਗੋਲੀਆਂ ਬਣਾਈਆਂ ਗਈਆਂ। ਸਮਾਗਮ ਦੌਰਾਨ ਸਾਰਿਆਂ ਨੇ ਇੱਕ-ਦੂਜੇ ਨੂੰ ਦਿਵਾਲੀ ਦੀਆਂ ਮੁਬਾਰਕਾਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂl