ਜ਼ਿਲ੍ਹੇ ’ਚ ਬਣੇ 17 ਮੁਹੱਲਾ ਕਲੀਨਿਕਾਂ ਦੇ ਡਾਕਟਰਾਂ ਤੇ ਫਾਰਮਾਸਿਸਟਾਂ ਨੇ ਕੀਤੀ ਹੜਤਾਲ ਜਿਲ੍ਹੇ ’ਚ ਬਣੇ 17 ਮੁਹੱਲਾ ਕਲੀਨਿਕਾਂ ਦੇ ਡਾਕਟਰਾਂ ਤੇ ਫਾਰਮਾਸਿਸਟਾਂ ਨੇ ਕੀਤੀ ਹੜ੍ਹਤਾਲ
Publish Date: Mon, 27 Jul 2026 04:52 PM (IST)
Updated Date: Tue, 28 Jul 2026 04:01 AM (IST)
ਪੰਜਾਬ ’ਚ ਹੜਤਾਲਾਂ ਦਾ ਦੌਰ ਜਾਰੀ, ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਕੀਤਾ ਕੰਮ ਬੰਦ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਕੰਮਾਂ ਦੀ ਪੂਰਤੀ ਲਈ ਹੜਤਾਲਾਂ ਦਾ ਦੌਰ ਲਗਾਤਾਰ ਜਾਰੀ ਹੈ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਬਰਨਾਲਾ ’ਚ ਬਣੇ 17 ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਫਾਰਮਾਸਿਸਟਾਂ ਤੇ ਕਲੀਨਿਕ ਸਹਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਹ ਕੰਮ ਨਹੀਂ ਕਰਨਗੇ ਤੇ ਕਲੀਨਿਕ ਬੰਦ ਰਹਿਣਗੇ। : ਪੰਜਾਬ ’ਚ ਹੜਤਾਲਾਂ ਦਾ ਦੌਰ ਜਾਰੀ, ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਕੀਤਾ ਕੰਮ ਬੰਦ ਜੱਚਾ ਬੱਚਾ ਹਸਪਤਾਲ ਬਰਨਾਲਾ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਰਾਜਵੀਰ ਕੌਰ ਸਿੱਧੂ, ਜਗਦੀਪ ਸਿੰਘ ਫ਼ਾਰਮਾਸਿਸਟ, ਬਲਦੀਪ ਸਿੰਘ ਡਾ. ਜਸ ਗੋਇਲ ਨੇ ਦੱਸਿਆ ਕਿ ਉਹ ਜਿਲ੍ਹਾ ਬਰਨਾਲਾ ’ਚ ਖੋਲੇ ਗਏ ਆਮ ਆਦਮੀ ਕਲੀਨਿਕਾਂ ’ਚ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ’ਚ ਸਰਕਾਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਮੁਲਜ਼ਮਾਂ ਨੇ ਹੜ੍ਹਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਪੱਕਾ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਦਾ ਧਿਆਨ ਖਿੱਚਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਮੁਹੱਲਾ ਕਲੀਨਿਕਾਂ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਛੁੱਟੀ ਵਾਲੇ ਦਿਨ ਮੁਲਾਜ਼ਮਾਂ ਦੀ ਤਨਖ਼ਾਹ ਕੱਟਣੀ ਬੰਦ ਕੀਤੀ ਜਾਵੇ। ਮੁਲਾਜ਼ਮਾਂ ਨੂੰ ਮੈਡੀਕਲ ਛੁੱਟੀ ਦਿੱਤੀ ਜਾਵੇ। ਕੰਮ ਸਮੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿਤੇ ਜਾਣ ਆਦਿ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਦਾ ਧਿਆਨ ਖਿੱਚਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। : 17 ਮੁਹੱਲਾ ਕਲੀਨਿਕਾਂ ’ਚ ਮੈਡੀਕਲ ਸਹੂਲਤ ਬੰਦ ਜ਼ਿਕਰਯੋਗ ਹੈ ਕਿ ਜਿਲ੍ਹੇ ’ਚ 17 ਮੁਹੱਲਾ ਕਲੀਨਿਕ ਖੋਲੇ ਗਏ ਹਨ। ਜਿਨ੍ਹਾਂ ’ਚ 17 ਫ਼ਾਰਮਾਸਿਸਟ ਤੇ 17 ਕਲੀਨਿੰਗ ਅਸਿਸਟੈਂਟ ਕੰਮ ਕਰਦੇ ਹਨ। ਪਰ ਡਾਕਟਰਾਂ ਦੀ ਹੜ੍ਹਤਾਲ ਮੁਹੱਲਾ ਕਲੀਨਿਕਾਂ ’ਚ ਰੋਜਾਨਾ ਦਵਾਈ ਲੈਣ ਲਈ ਆਉਣ ਵਾਲੇ ਮਰੀ਼ਜਾਂ ਨੂੰ ਕਾਫ਼ੀ ਜਿਆਦਾ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪਿਆ।