
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਪ ਪਾਰਟੀ 'ਚ ਢੱਡੇਵਾੜਾ ਦੇ ਦਰਜਨਾਂ ਕਾਂਗਰਸੀ ਸ਼ਾਮਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਕਾਂਗਰਸ ਦੇ ਖੇਮੇ ਨੂੰ ਉਸ ਸਮੇਂ ਵੱਡਾ ਸੰਨ੍ਹ ਲੱਗਿਆ ਜਦੋਂ ਆਮ ਆਦਮੀ ਪਾਰਟੀ ਵਿੱਚ ਹਾਲ ਹੀ ਦੌਰਾਨ ਸ਼ਾਮਲ ਹੋਏ ਆਰਥੋ ਦੇ ਪ੍ਰਸਿੱਧ ਡਾ. ਗੁਲਜਾਰ ਮੁਹੰਮਦ ਮਾਲੇਰਕੋਟਲਾ ਦੀ ਅਗਵਾਈ ਹੇਠ ਪਿੰਡ ਢੱਡੇਵਾੜਾ ਦੇ ਸਾਬਕਾ ਸਰਪੰਚ ਦੇ ਪੁੱਤਰ ਸਾਬਰ ਖਾਨ ਸਮੇਤ ਦਰਜਣਾ ਤੋਂ ਵੱਧ ਕਾਂਗਰਸੀ ਆਮ ਆਦਮੀ ਪਾਰਟੀ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕਰਦੇ ਹੋਏ ਡਾ. ਗੁਲਜਾਰ ਮੁਹੰਮਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜਿਸਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਤਤਪਰ ਹਨ। ਸੱਤਾ ਤੇ ਰਾਜ ਕਰ ਚੁੱਕੀਆਂ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣਾ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਦਿੱਤਾ। ਜਦ ਕਿ ਥੋੜੇ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਆਪ ਸਰਕਾਰ ਨੇ ਸੂਬੇ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇ ਕੇ ਤਰੱਕੀ ਦੀਆਂ ਮੰਜ਼ਿਲਾਂ ਤੇ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵਿਚ ਹਰ ਇੱਕ ਵਰਕਰ ਅਹੁਦੇਦਾਰ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਰ ਖਾਨ, ਸ਼ਹਿਬਾਜ਼ ਖਾਨ, ਅੱਜਵਾਰ ਖਾਨ, ਰਾਸ਼ਿਦ ਖਾਨ, ਸੁਲਤਾਨ ਖਾਨ ਹਾਜ਼ਰ ਸਨ।