ਜਮੀਲ ਜੌੜਾ, ਮਾਲੇਰਕੋਟਲਾ : ਮਿਸ਼ਨ-2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਹਲਕਾ ਮਾਲੇਰਕੋਟਲਾ ਦੇ ਵਾਰਡ-8 ਤੇ 9 ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਦਰਜਨ ਤੋਂ ਵੱਧ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ। 'ਆਪ' 'ਚ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਨੌਜਵਾਨ ਆਗੂ ਹਾਜੀ ਅਨਵਰ ਅਹਿਮਦ ਬਿੱਟੂ ਚੌਹਾਨ ਨੇ ਪਾਰਟੀ ਦੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ 'ਆਪ' ਦੀ ਸਰਕਾਰ ਆਉਣ ਤੇ ਦਿੱਲੀ ਵਾਲਾ ਵਿਕਾਸ ਮਾਡਲ ਲਾਗੂ ਕੀਤਾ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਐਲਾਨ 300 ਯੂਨਿਟ ਬਿਜਲੀ ਹਰ ਮਹੀਨੇ ਮਾਫ਼ ਕਰਨਾ ਤੇ 24 ਘੰਟੇ ਬਿਜਲੀ ਦੇਣ ਦੀ ਗਰੰਟੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਮੀਟਿੰਗ ਨੂੰ ਪਿਆਰਾ ਸਿੰਘ ਖਾਲਸਾ ਜ਼ਿਲ੍ਹਾ ਜਨਰਲ ਸੈਕਟਰੀ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦਾ ਸਵਾਗਤ ਕੀਤਾ ਤੇ ਕੇਵਲ ਸਿੰਘ ਸੇਵਾਮੁਕਤ ਸੁਪਰਡੈਂਟ ਨੇ ਇਨਕਲਾਬੀ ਗੀਤ ਪੇਸ਼ ਕਰਕੇ ਵਰਕਰਾਂ 'ਚ ਜੋਸ਼ ਭਰਿਆ। ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਵਲੰਟੀਅਰ ਮੌਜੂਦ ਸਨ।