ਪਿੰਡ ਦਿਆਲਗੜ੍ਹ ’ਚ ਡਾ. ਮਿੰਕੂ ਜਵੰਧਾ ਦਾ ਸਨਮਾਨ ਪਿੰਡ ਦਿਆਲਗੜ੍ਹ ’ਚ ਡਾ. ਮਿੰਕੂ ਜਵੰਧਾ ਨੇ ਕੀਤੀ ਨਿੱਘੀ ਮੁਲਾਕਾਤ, ਵਿਕਾਸ ਕਾਰਜਾਂ ਬਾਰੇ ਚਰਚਾ
Publish Date: Tue, 08 Sep 2026 05:30 PM (IST)
Updated Date: Wed, 09 Sep 2026 04:04 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਦਿਆਲਗੜ੍ਹ ਵਿਖੇ ਬਲਾਕ ਪ੍ਰਧਾਨ ਚਮਕੌਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਨਿੱਘੀ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਡਾ. ਜਵੰਧਾ ਦਾ ਸਨਮਾਨ ਅਤੇ ਨਿੱਘਾ ਸਵਾਗਤ ਕੀਤਾ ਗਿਆ। ਮੁਲਾਕਾਤ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਿਸੇ ਵੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪਿੰਡ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਡਾ. ਜਵੰਧਾ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਬਲਾਕ ਪ੍ਰਧਾਨ ਚਮਕੌਰ ਸਿੰਘ ਨੇ ਡਾ. ਜਵੰਧਾ ਦਾ ਪਿੰਡ ਪਹੁੰਚਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਦਿਖਾਈ ਜਾ ਰਹੀ ਦਿਲਚਸਪੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਨਾਲ ਲੋਕਾਂ ਅਤੇ ਆਗੂਆਂ ਵਿਚਕਾਰ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਨਾਲ ਇਸੇ ਤਰ੍ਹਾਂ ਜੁੜੇ ਰਹਿਣਗੇ ਅਤੇ ਪਿੰਡਾਂ ਦੇ ਵਿਕਾਸ ਲਈ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।