- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ’ਚ ਨਸ਼ਾ ਮੁਕਤੀ ਮੀਟ ਆਜੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜੁਕੇਸ਼ਨ ਸੁਸਾਇਟੀ ਦੇ ਅਧੀਨ ਚੱਲ ਰਹੇ ਜਸਮੇਰ ਸਿੰਘ ਜੇਜੀ ਕਾਲਜ, ਗੁਰਨੇ ਕਲਾਂ ਵਿਖੇ ਇੰਦਰਜੀਤ ਸਿੰਘ ਜੇਜੀ ਅਤੇ ਡਾਇਰੈਕਟਰ ਹਰਮਨ ਜੇਜੀ ਦੀ ਰਹਿਨੁਮਾਈ ਹੇਠ ਕਾਲਜ ਪ੍ਰਿੰਸਪੀਲ ਪ੍ਰੋ. ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫਸਰ ਡਾ. ਰੀਟਾ ਦੁਆਰਾ 'ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ' 100 ਹਫ਼ਤਾ ਸੰਕਲਪ ਅਭਿਆਨ ਦੇ 9 ਵੇਂ ਹਫ਼ਤੇ ਤਹਿਤ ਇੱਕ ਵਿਸ਼ਾਲ ਕਲੱਸਟਰ ਪੱਧਰੀ ਬਲਾਕ ਸਪੋਰਟਸ ਮੀਟ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਮੋੜਨਾ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਦਾ ਸੁਨੇਹਾ ਫੈਲਾਉਣਾ ਸੀ। ਇਸ ਖੇਡ ਮੇਲੇ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ, ਐਨਐਸਐਸ ਵਲੰਟੀਅਰਾਂ ਅਤੇ ਲਗਭਗ 250 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਮਾਰਚ-ਪਾਸਟ ਅਤੇ ਨਸ਼ਾ ਮੁਕਤ ਸੰਕਲਪ, ਸਹੁੰ ਚੁੱਕ ਸਮਾਗਮ, ਖੇਡ ਮੇਲੇ ਦੀ ਸ਼ੁਰੂਆਤ ਖਿਡਾਰੀਆਂ ਦੇ ਸ਼ਾਨਦਾਰ ਮਾਰਚ-ਪਾਸਟ ਨਾਲ ਹੋਈ। ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਮੂਹਿਕ ਤੌਰ 'ਤੇ 'ਨਸ਼ਾ ਮੁਕਤ ਸੰਕਲਪ'ਲਿਆ। ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਅਥਲੈਟਿਕਸ, ਵਾਲੀਬਾਲ, ਕਬੱਡੀ, ਖੋ-ਖੋ ਅਤੇ ਬੈਡਮਿੰਟਨ ਵਰਗੀਆਂ ਟੀਮ ਅਤੇ ਵਿਅਕਤੀਗਤ ਖੇਡਾਂ ਕਰਵਾਈਆਂ ਗਈਆਂ। ਲੜਕੀਆਂ ਦੀ ਬਰਾਬਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਖੇਡ ਮੁਕਾਬਲੇ ਵੀ ਕਰਵਾਏ ਗਏ। ਮੈਚਾਂ ਦੇ ਵਿਚਕਾਰ ਵਲੰਟੀਅਰਾਂ ਵੱਲੋਂ ਨਸ਼ਾ ਵਿਰੋਧੀ 'ਨੁੱਕੜ ਨਾਟਕ' ਵੀ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪ੍ਰਿੰਸੀਪਲ ਅਮਨਦੀਪ ਸਿੰਘ ਅਤੇ ਮੁੱਖ ਸਲਾਹਕਾਰ ਪ੍ਰੋ. ਹਰਦੀਪ ਸਿੰਘ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਾਲਜ ਸੁਪਰਡੈਟ ਜਸਵਿੰਦਰ ਸਿੰਘ ਵੱਲੋਂ ਐਨਐਸਐਸ ਪ੍ਰੋਗਰਾਮ ਅਫ਼ਸਰਾਂ, ਸਮੂਹ ਸਟਾਫ਼ ਅਤੇ 250 ਭਾਗੀਦਾਰ ਵਿਦਿਆਰਥੀਆਂ ਨੂੰ ਇਸ ਸਫ਼ਲ ਆਯੋਜਨ ਲਈ ਵਧਾਈ ਦਿੱਤੀ ਗਈ।