ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ, ਮਾਮਲਾ ਦਰਜ
Publish Date: Sun, 22 Mar 2026 04:52 PM (IST)
Updated Date: Mon, 23 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਪਾਸੋ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਅਮਨਦੀਪ ਸਿੰਘ ਉਰਫ ਵਿੱਕੀ ਵਾਸੀ ਬੈਕ ਸਾਇਡ ਸੁਪਰਡੈਂਟੀ ਬਰਨਾਲਾ, ਜੈਜੀ ਪੁੱਤਰ ਭੁਪਿੰਦਰ ਸਿੰਘ ਵਾਸੀ ਆਵਾ ਬਸਤੀ ਨੇੜੇ ਦੁਸ਼ਹਿਰਾ ਗਰਾਊਂਡ ਬਰਨਾਲਾ ਤੇ ਕਰਨਜੋਤ ਸਿੰਘ ਉਰਫ ਕਰਨ ਵਾਸੀ ਪੁਰਾਣਾ ਪਟਵਾਰਖਾਨਾ ਸੰਧੂ ਪੱਤੀ ਬਰਨਾਲਾ ਨੇ ਰਲਕੇ ਪਾਬੰਦੀਸ਼ੁਦਾ ਗੋਲ਼ੀਆਂ ਵੇਚਣ ਦਾ ਇਕ ਨਸ਼ਾ ਤਸਕਰੀ ਦਾ ਗੈਂਗ ਬਣਾਇਆ ਹੋਇਆ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਇਨਾਂ ਕੋਲੋਂ 60 ਪਾਬੰਦੀਸ਼ੁਦਾ ਗੋਲ਼ੀਆਂ ਤੇ 525 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।