ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ, ਮਾਮਲਾ ਦਰਜ
Publish Date: Sun, 12 Apr 2026 06:05 PM (IST)
Updated Date: Mon, 13 Apr 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਨੇ ਨਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਤਲਾ ਮਿਲੀ ਕਿ ਬਿੱਲੋ ਉਰਫ ਅਮਰਜੀਤ ਕੌਰ ਉਰਫ ਠੁਮਰੀ ਪਤਨੀ ਠੁਮਰਾ ਸਿੰਘ ਵਾਸੀ ਵਾਰਡ ਨੰਬਰ 04 ਹੰਡਿਆਇਆ ਤੇ ਰਿੰਕੂ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਵਾਰਡ ਨੰਬਰ 05 ਹੰਡਿਆਇਆ ਪਾਬੰਦੀਸ਼ੁਦਾ ਗੋਲ਼ੀਆਂ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਰੇਡ ਕਰਕੇ ਉਨ੍ਹਾਂ ਕੋਲੋਂ 70 ਪਾਬੰਦੀਸ਼ੁਦਾ ਗੋਲ਼ੀਆਂ ਤੇ 705 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।