- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਯੂਐੱਸ ਕਾਲਜ ’ਚ ਨਸ਼ਾ ਮੁਕਤ ਯੁਵਾ’ ਪ੍ਰੋਗਰਾਮ ਕਰਵਾਇਆ

ਜਸਵੀਰ ਸਿੰਘ, ਪੰਜਾਬ ਜਾਗਰਣ,
ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਸੰਸਥਾ ਦੇ ਐੱਨਐੱਸਐੱਸ ਵਿਭਾਗ ਵੱਲੋਂ ‘ਮਾਈ ਭਾਰਤ’ ਦੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਯੁਵਾ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਮਾਈ ਭਾਰਤ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਅਤੇ ਸੇਵਾਮੁਕਤ ਜ਼ਿਲ੍ਹਾ ਸੇਵਿੰਗ ਅਫ਼ਸਰ ਡਾ. ਮੋਹਨ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਬੁਲਾਰਿਆਂ ਨੇ ਕਿਹਾ ਕਿ ਨਸ਼ਾ ਵਿਅਕਤੀ ਦੀ ਸਿਹਤ ਅਤੇ ਭਵਿੱਖ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਸ ਦਾ ਮਾੜਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ਉੱਤੇ ਪੈਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਤੇ ਉਸਾਰੂ ਸਮਾਜਿਕ ਕਾਰਜਾਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਹਾਜ਼ਰ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਸ਼ਾ ਮੁਕਤੀ ਦਾ ਸੰਕਲਪ ਵੀ ਲਿਆ ਗਿਆ। ਸਾਰਿਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਪ੍ਰਣ ਕੀਤਾ। ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਪ੍ਰਿੰਸੀਪਲ ਸੰਦੀਪ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਉਪਰੰਤ ਸੰਸਥਾ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਮਾਈ ਭਾਰਤ ਦੀ ਟੀਮ ਵੱਲੋਂ ਸੰਸਥਾ ਦੇ ਪ੍ਰਿੰਸੀਪਲ, ਪ੍ਰੋਗਰਾਮ ਅਫਸਰਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸਨਮਾਨਿਤ ਕਰਨ ਦੇ ਨਾਲ ਨਾਲ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਨੇ ਬਾਖੂਬੀ ਨਿਭਾਈ। ਸਮੁੱਚੇ ਪ੍ਰੋਗਰਾਮ ਦੀ ਅਗਵਾਈ ਐੱਨਐੱਸਐੱਸ ਪ੍ਰੋਗਰਾਮ ਅਫ਼ਸਰਾਂ ਪ੍ਰੋ. ਲਵਪ੍ਰੀਤ ਸਿੰਘ, ਪ੍ਰੋ. ਰਮਨਦੀਪ ਸਿੰਘ ਅਤੇ ਪ੍ਰੋ. ਜੋਤੀ ਵੱਲੋਂ ਕੀਤੀ ਗਈ। ਇਸ ਮੌਕੇ ਵਿਭਾਗੀ ਮੁਖੀ ਪ੍ਰੋ. ਦਰਸ਼ਨ ਸਿੰਘ, ਪ੍ਰੋ. ਸਰਬਜੀਤ ਕੌਰ ਹਾਜ਼ਰ ਸਨ।