- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ 'ਚ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਆੜ੍ਹਤੀਆਂ ਵਲੋਂ ਐਸਡੀਐਮ ਨਾਲ ਮੁਲਾਕਾਤ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਸਥਾਨਕ ਦਾਣਾ ਮੰਡੀ ਅੰਦਰ ਪਿਛਲੇ ਇੱਕ ਹਫ਼ਤੇ ਤੋਂ ਝੋਨੇ ਦੀ ਲਿਫ਼ਟਿੰਗ ਅਤੇ ਖ਼ਰੀਦ ਪ੍ਰਕਿਰਿਆ ਠੱਪ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਕਾਫ਼ੀ ਵੱਧ ਗਈਆਂ ਸਨ। ਇਸੇ ਸਮੱਸਿਆ ਦੇ ਹੱਲ ਲਈ ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਦੇ ਨੁਮਾਇੰਦਿਆਂ ਨੇ ਐੱਸਡੀਐੱਮ ਰੀਚਾ ਗੋਇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਡੀ ਵਿਚ ਪੇਸ਼ ਆ ਰਹੀਆਂ ਗੰਭੀਰ ਚੁਣੌਤੀਆਂ ਤੋਂ ਜਾਣੂ ਕਰਵਾਇਆ। ਮੀਟਿੰਗ ਤੋਂ ਬਾਅਦ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਬੰਪਰ ਫ਼ਸਲ ਹੋਣ ਕਾਰਨ ਮੰਡੀਆਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਕਿਤੇ ਵੱਧ ਮਾਤਰਾ ਵਿੱਚ ਝੋਨਾ ਪਹੁੰਚਿਆ ਹੈ। ਪਰ ਖ਼ਰੀਦ ਅਤੇ ਚੁਕਾਈ ਰੁਕਣ ਕਾਰਨ ਅੰਨਦਾਤੇ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸਡੀਐੱਮ ਰੀਚਾ ਗੋਇਲ ਨੇ ਤੁਰੰਤ ਐਕਸ਼ਨ ਲੈਂਦਿਆਂ ਮੰਡੀ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਮੁੜ ਤੋਂ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਪਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਆ ਰਹੀ ਵਾਧੂ ਫ਼ਸਲ ਬਾਰੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨਿਕ ਸਹਿਯੋਗ ਮਿਲਣ ਤੋਂ ਬਾਅਦ ਆੜ੍ਹਤੀਆ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਵਪਾਰ ਮੰਡਲ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਅਤੇ ਸਮੂਹ ਆਗੂਆਂ ਨੇ ਐੱਸਡੀਐੱਮ ਰੀਚਾ ਗੋਇਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਇਸ ਮੌਕੇ ਤੀਰਥ ਸੋਹੀ, ਸਾਬਕਾ ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਖ਼ਜ਼ਾਨਚੀ ਰਜਿੰਦਰ ਸਿੰਘ ਰਾਜੂ, ਰਿਮਪੀ ਅਮਰਗੜ੍ਹ, ਸਵਾਰਨ ਸਿੰਘ, ਸੰਗਤ ਸਿੰਘ, ਭਿੰਦਰ ਸਿੰਘ, ਹੈਪੀ ਨਿਆਮਤਪੁਰ, ਪਾਰਸ ਸ਼ਾਹੀ, ਸੇਠੀ ਚੌਧਰੀ, ਸੰਦੀਪ ਸਿੰਗਲਾ, ਦਰਸ਼ਨ ਕੁਮਾਰ, ਬੀਰਭਾਨ ਸਿੰਘ, ਦਰਸ਼ਨ ਸਿੰਘ ਅਤੇ ਰਜਤ ਸਾਹੀ ਹਾਜ਼ਰ ਸਨ।