- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਰਾ ਗਰੁੱਪ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਸਥਿਤ ਆਸਰਾ ਗਰੁੱਪ ਦੇ ਵਿਹੜੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ ਵੱਲੋਂ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰਾਮਲੀਲਾ ਦੀ ਪੇਸ਼ਕਾਰੀ ਕਰਕੇ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ।
ਸਮਾਗਮ ਵਿੱਚ ਆਸਰਾ ਗਰੁੱਪ ਦੇ ਚੇਅਰਮੈਨ ਡਾ. ਆਰਕੇ ਗੋਇਲ, ਐੱਮਡੀ ਡਾ. ਕੇਸ਼ਵ ਗੋਇਲ ਅਤੇ ਕੈਂਪਸ ਡਾਇਰੈਕਟਰ ਅਰਪਿਤ ਗੋਇਲ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਅੰਜੂ ਖੋਸਲਾ ਨੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਦੁਸਹਿਰੇ ਦੀ ਪੂਜਾ ਨਾਲ ਹੋਈ, ਜਿਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਸਹਿਯੋਗ ਨਾਲ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰਾਮਲੀਲਾ ’ਤੇ ਆਧਾਰਿਤ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਭਗਵਾਨ ਸ੍ਰੀ ਰਾਮ, ਲਕਸ਼ਮਣ ਅਤੇ ਹਨੂੰਮਾਨ ਦੇ ਰੂਪ ਵਿੱਚ ਸਜੇ ਵਿਦਿਆਰਥੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਡਾ. ਆਰਕੇ ਗੋਇਲ ਨੇ ਸਾਰਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਡਾ. ਕੇਸ਼ਵ ਗੋਇਲ ਨੇ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਬੇਹੱਦ ਜ਼ਰੂਰੀ ਹੈ। ਇਸੇ ਦੌਰਾਨ ਆਸਰਾ ਇੰਸਟੀਚਿਊਟ ਆਫ ਐਡਵਾਂਸਡ ਸਟੱਡੀਜ਼ ਵਿਖੇ ਰੰਗੋਲੀ, ਮਹਿੰਦੀ ਅਤੇ ਪੋਸਟਰ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਰਾਵਣ ਦਹਿਨ ਕੀਤਾ ਗਿਆ। ਇਸ ਮੌਕੇ ਪ੍ਰੋ. ਵਿਕਾਸ ਗੋਇਲ, ਡਾ. ਮੁਨੀਸ਼ ਗੋਇਲ, ਡਾ. ਰਿਤੂ ਚੋਪੜਾ ਹਾਜ਼ਰ ਸਨ।