ਬਰਨਾਲਾ ’ਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਗਿਣਤੀ ਹੋਈ 17: ਮੀਤ ਹੇਅਰ
ਜ਼ਿਲ੍ਹਾ ਬਰਨਾਲਾ ’ਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ
Publish Date: Sat, 28 Mar 2026 04:48 PM (IST)
Updated Date: Sun, 29 Mar 2026 04:06 AM (IST)

652296 ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ 425609 ਨੂੰ ਮੁਫ਼ਤ ਟੈਸਟਾਂ ਦੀ ਸਹੂਲਤ ਮਿਲੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਬਰਨਾਲਾ ’ਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ’ਚ 109 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ’ਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਤੇ ਸੀਐੱਸਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ’ਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ। ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ, ਉੱਗੋਕੇ, ਚੁਹਾਨਕੇ ਖੁਰਦ, ਭੈਣੀ ਫੱਤਾ, ਭੱਠਲਾਂ, ਗਹਿਲਾਂ, ਰੂੜੇਕੇ ਕਲਾਂ, ਹਮੀਦੀ, ਢਿਲਵਾਂ, ਸ਼ਹਿਣਾ, ਛਾਪਾ, ਠੀਕਰੀਵਾਲ ’ਚ ਚੱਲ ਰਹੇ ਹਨ। ਇਹ ਕਲੀਨਿਕ ਸ਼ੁਰੂ ਹੋਣ ਤੋਂ ਫਰਵਰੀ ਅੰਤ ਤੱਕ ਕਰੀਬ 6,52,296 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ, ਜਦਕਿ 4,25,609 ਨੂੰ ਮੁਫ਼ਤ ਟੈਸਟਾਂ ਦੀ ਸਹੂਲਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਅੱਜ ਕੋਰਟ ਕੰਪਲੈਕਸ ਬਰਨਾਲਾ ’ਚ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਐੱਸਐੱਮਓ ਡਾ. ਇੰਦੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਹਰਜੀਤ ਸਿੰਘ ਮੌਜੂਦ ਸਨ। ਤਪਾ ’ਚ ਉਦਘਾਟਨ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਹਨੇਕੇ ਅਤੇ ਐੱਸ ਐਮ ਓ ਤਪਾ ਡਾ. ਕੰਵਲਜੀਤ ਸਿੰਘ ਬਾਜਵਾ ਮੌਜੂਦ ਸਨ। ਭਦੌੜ ’ਚ ਉਦਘਾਟਨ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਗੁਰਪ੍ਰੀਤ ਸਿੰਘ ਅੰਮ੍ਰਿਤ ਢਿੱਲਵਾਂ ਅਤੇ ਐੱਸਐੱਮਓ ਭਦੌੜ ਡਾ. ਬਾਂਕੇ ਬਿਹਾਰੀ ਮੌਜੂਦ ਸਨ। ਬਾਕਸ ਲਈ--- ਮਾਨ ਸਰਕਾਰ ਨੇ 4 ਸਾਲਾਂ ’ਚ ਗਾਰੰਟੀਆਂ ਪੂਰੀਆਂ ਕੀਤੀਆਂ: ਮੀਤ ਹੇਅਰ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ, ਸਿੱਖਿਆ ਸਮੇਤ ਵਿਕਾਸ ਪ੍ਰੋਜੈਕਟਾਂ ਤੇ ਕਰੋੜਾਂ ਦੇ ਫੰਡ ਖਰਚੇ ਗਏ ਹਨ, ਓਥੇ ਸਰਕਾਰ ਨੇ ਪਹਿਲੇ ਚਾਰ ਸਾਲਾਂ ’ਚ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੀ ਸਕੀਮ, ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ, 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸੂਬੇ ਵਿਚ 3100 ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ। ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲੱਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।