ਚੋਰੀ ਕੀਤੇ 3 ਮੋਟਰਸਾਈਕਲਾਂ ਸਣੇ ਤਿੰਨ ਕਾਬੂ
ਚੋਰੀ ਕੀਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ
Publish Date: Mon, 30 Mar 2026 03:49 PM (IST)
Updated Date: Tue, 31 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸੀਆਈਏ ਸਟਾਫ਼ ਵੱਲੋਂ ਗਰਚਾ ਰੋਡ ਬਰਨਾਲਾ ਤੋਂ 3 ਵਿਅਕਤੀਆਂ ਨੂੰ ਚੋਰੀ ਕੀਤੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ’ਚ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੇ ਸੀਆਈਏ ਸਟਾਫ਼ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ। ਜੋ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਇਲਾਕਿਆਂ ’ਚੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਜੋ ਕਿ ਅੱਜ ਵੀ ਗਰਚਾ ਰੋਡ ’ਤੇ ਖੜ੍ਹੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਵੇਚਣ ਦੀ ਵਿਉਂਤਬੰਦੀ ਬਣਾ ਰਹੇ ਹਨ ਤਾਂ ਸੀਆਈਏ ਸਟਾਫ਼ ਦੀ ਟੀਮ ਵੱਲੋਂ ਛਾਪੇਮਾਰੀ ਕਰਦਿਆਂ ਵਿਸ਼ਾਲ ਕੁਮਾਰ ਪੁੱਤਰ ਗੋਤਮ ਸਾਂਝੀ, ਲਵਦੀਪ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀਅਨ ਬਰਨਾਲਾ, ਸੁਖਦੀਪ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਖੁੱਡੀ ਕਲਾਂ ਨੂੰ ਚੋਰੀ ਕੀਤੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ’ਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਹਨ।