ਕਾਰ ਦੀ ਟੱਕਰ ਲੱਗਣ ਕਾਰਨ ਸਾਈਕਲ ਸਵਾਰ ਬਜ਼ੁਰਗ ਦੀ ਮੌਤ
ਕਾਰ ਦੀ ਟੱਕਰ ਲੱਗਣ ਕਾਰਣ ਸਾਈਕਲ ਸਵਾਰ ਬਜੁਰਗ ਦੀ ਮੌਤ
Publish Date: Wed, 28 Jan 2026 04:59 PM (IST)
Updated Date: Wed, 28 Jan 2026 05:01 PM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ
ਹੰਡਿਆਇਆ : ਬੀਤੀ ਸ਼ਾਮ ਕਸਬਾ ਹੰਡਿਆਇਆ ਵਿਖੇ ਸੜਕ ਹਾਦਸੇ ’ਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਸ ਮੌਕੇ ਚੌਕੀ ਇੰਚਾਰਜ ਹੰਡਿਆਇਆ ਤਰਸੇਮ ਸਿੰਘ ਨੇ ਜਾਣਕਾਰੀ ਅਨੁਸਾਰ ਦੱਸਿਆ ਕਿ ਮਲਕੀਤ ਸਿੰਘ (72) ਪੁੱਤਰ ਅਰਜਨ ਸਿੰਘ ਵਾਸੀ ਇੰਦਰਾ ਕਾਲੋਨੀ ਹੰਡਿਆਇਆ ਅਕਸਰ ਸਾਈਕਲ ’ਤੇ ਗੁਰਦੁਆਰਾ ਅੜੀਸਰ ਸਾਹਿਬ ਜਾਇਆ ਕਰਦਾ ਸੀ। ਕੱਲ ਸ਼ਾਮ ਜਦੋਂ ਮਲਕੀਤ ਸਿੰਘ ਗੁਰਦੁਆਰਾ ਅੜੀਸਰ ਸਾਹਿਬ ਤੋਂ ਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ ਤਾਂ ਪਿੱਛੋਂ ਆ ਰਹੀ ਗੱਡੀ ਕੀਆ ਸੋਨੇਟ ਬਲੈਕ ਕਲਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਮਲਕੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾ ਦਿੱਤਾ ਗਿਆ ਪਰ ਮਲਕੀਤ ਸਿੰਘ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਇਆਂ ਦਮ ਤੋੜ ਗਿਆ। ਪੁਲਿਸ ਚੌਕੀ ਹੰਡਿਆਇਆ ਇੰਚਾਰਜ ਤਰਸੇਮ ਸਿੰਘ ਨੇ ਮ੍ਰਿਤਕ ਮਲਕੀਤ ਸਿੰਘ ਦੇ ਪੁੱਤਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਮਾਲਕਾਂ ਦੇ ਉੱਪਰ ਸ਼ਿਕਾਇਤ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।