- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦੇ ਦਫਤਰ ਅੱਗੇ ਧਰਨਾ ਅੱਜ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਅਨਾਜ ਮੰਡੀ ਦਿੜ੍ਹਬਾ ਵਿਖੇ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ, ਮੁਲਾਜਮ ਯੁਨਾਈਟਿਡ ਆਰਗਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸਰਕਲ ਸੰਗਰੂਰ ਦੀ 28 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਵਿਸ਼ਾਲ ਸੂਬਾਈ ਧਰਨੇ ਦੀ ਤਿਆਰੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੂਬਾਈ ਆਗੂ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੋਰ, ਪੁਰਨ ਸਿੰਘ ਖਾਈ, ਪੁਨੀਤ ਪਰਾਸਰ, ਸੁਰਿੰਦਰ ਸਿੰਘ ਸੁਨਾਮ, ਜਗਦੇਵ ਸਿੰਘ ਬਾਹੀਆ, ਸਰਕਲ ਆਗੂ ਲਖਵਿੰਦਰ ਸਿੰਘ ਸੁਨਾਮ, ਜਸਵਿੰਦਰ ਸਿੰਘ ਪਿਸ਼ੋਰ, ਰਜਿੰਦਰ ਕੁਮਾਰ, ਨਿਰਭੈ ਸਿੰਘ, ਜਸਵਿੰਦਰ ਸਿੰਘ ਹਾਜ਼ਰ ਹੋਏ। ਆਗੂਆਂ ਨੇ ਜਾਣਕਾਰੀ ਦਿੱਤੀ ਕਿ ਪਾਵਰਕਾਮ ਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਬਿਜਲੀ ਕਾਮਿਆਂ ਦੀ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕਰ ਰਹੀ ਬਿਜਲੀ ਮੁਲਾਜ਼ਮ ਵੱਲੋਂ 21 ਤੋਂ 26 ਜੁਲਾਈ ਤੱਕ ਸਮੂਹਿਕ ਛੁੱਟੀ ਭਰ ਕਰਕੇ ਸੰਘਰਸ਼ ਕੀਤਾ ਦਿੰਦੇ ਹੋਏ ਕਿਹਾ ਕਿ ਸੰਘਰਸ਼ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਮੰਗਾਂ ਮੰਨਣ ਤੋਂ ਬਾਅਦ ਸੰਘਰਸ਼ ਮੁਲਤਵੀ ਕੀਤਾ ਗਿਆ ਸੀ। ਪ੍ਰੰਤੂ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲਿਖਤੀ ਰੂਪ ਵਿੱਚ ਕੋਈ ਸਰਕੂਲਰ ਨਹੀਂ ਹੋਇਆ। ਜਿਸ ਕਾਰਨ ਪੰਜਾਬ ਦੇ ਸਮੁੱਚੇ ਬਿਜਲੀ ਮੁਲਾਜਮ ਵਿੱਚ ਰੋ ਪਾਇਆ ਜਾ ਰਿਹਾ ਹੈ ਅਤੇ 28 ਨੂੰ ਪੰਜਾਬ ਦੇ ਬਿਜਲੀ ਮੁਲਾਜਮ ਵੱਡੀ ਗਿਣਤੀ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਧਰਨੇ ਵਿੱਚ ਸ਼ਮੂਲੀਅਤ ਕਰਨਗੇ।