- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸਿਆਸੀ ਬਦਲਾਖ਼ੋਰੀ ਤਹਿਤ ਬਿਜਲੀ ਕਰਮਚਾਰੀਆਂ ਦੀਆਂ ਕੀਤੀਆਂ ਬਦਲੀਆਂ ਰੱਦ ਕਰਵਾਉਣ ਲਈ ਬਿਜਲੀ ਮੁਲਾਜ਼ਮਾਂ ਨੇ 33 ਕੇਵੀ ਸਬ ਸਟੇਸ਼ਨ ਦੇ ਮੁੱਖ ਗੇਟ ਤੇ ਧਰਨਾ ਦੇਕੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ K]ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ, ਜਬਲਾ ਸਿੰਘ, ਨਰਿੰਦਰ ਪ੍ਰਸ਼ਾਦ , ਸੁਰਿੰਦਰ ਸਿੰਘ ਬੌਕਸਰ, ਜੁਗਰਾਜ ਸਿੰਘ,ਬਲਕਾਰ ਸਿੰਘ, ਨਵੀਨ ਮਧਾਨ, ਪ੍ਰਿਤਪਾਲ ਸਿੰਘ, ਰਮਨਜੀਤ ਸਿੰਘ, ਸੁਖਵਿੰਦਰ ਸਿੰਘ ਬੌਕਸਰ, ਪੈਨਸ਼ਨਰ ਆਗੂ ਕ੍ਰਿਸ਼ਨ ਲਾਲ ਬੱਤਰਾ, ਸੋਮ ਸਿੰਘ, ਪ੍ਰਿਤਪਾਲ ਸਿੰਘ, ਹਰਮੇਲ ਸਿੰਘ ਨੇ ਆਖਿਆ ਕਿ ਪਿਛਲੇ ਦਿਨੀਂ ਸ਼ਹਿਰੀ ਸਬ ਡਵੀਜ਼ਨ ਸੁਨਾਮ ਵਿਖੇ ਸੇਵਾਵਾਂ ਨਿਭਾਅ ਰਹੇ ਬਿਜਲੀ ਕਰਮਚਾਰੀ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੋਵੇਂ ਲਾਈਨਮੈਨ ਦੀ ਬਦਲੀ ਕਰ ਦਿੱਤੀ ਗਈ ਜਦਕਿ ਇਨ੍ਹਾਂ ਦੇ ਖ਼ਿਲਾਫ਼ ਕਿਸੇ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਨਹੀਂ ਸੀ।
ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਕਰਮਚਾਰੀਆਂ ਦੀਆਂ ਬਦਲੀਆਂ ਕਥਿਤ ਤੌਰ ਤੇ ਸਿਆਸੀ ਬਦਲਾਖ਼ੋਰੀ ਤਹਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈਕੇ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਵਫ਼ਦ ਨੇ ਮਿਲਕੇ ਮਾਮਲੇ ਤੋਂ ਜਾਣੂੰ ਕਰਵਾਇਆ ਗਿਆ ਸੀ ਲੇਕਿਨ ਅਜੇ ਤੱਕ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਨਾ ਕੀਤੀਆਂ ਤਾਂ ਜਥੇਬੰਦੀਆਂ ਮਜਬੂਰ ਹੋ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਣਗੇ। ਉਨ੍ਹਾਂ ਪਾਵਰਕੌਮ ਮੈਨੇਜਮੈਂਟ ਨੂੰ ਆਖਿਆ ਕਿ ਉਹ ਉਕਤ ਮੁਲਾਜ਼ਮਾਂ ਦੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ।